Friday, November 22, 2024

ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਡਾ. ਹਰਿ ਭਜਨ, ਵਿਜੇ ਗਰਗ

ppn1709201625

ਮਲੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ)- ਲੈਕਚਰਾਰ ਦਲ ਜਿਲਾ ਮੁਕਤਸਰ ਮੀਟਿੰਗ ਵਿੱਚ ਸਿਖਿਆ ਵਿਭਾਗ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਮੰਗ ਕੀਤੀ ਹੈ। ਲੈਕਚਰਾਰ ਆਗੂ ਡਾ. ਹਰਿ ਭਜਨ, ਵਿਜੈ ਗਰਗ, ਮਨੋਹਰ ਲਾਲ ਸ਼ਰਮਾ ਨੇ ਦੱਸਿਆ ਕਿ 373 ਨਵੇਂ ਅਪਗ੍ਰੇਡ ਅਤੇ 225 ਪਹਿਲਾਂ ਤੋਂ ਹੀ ਪ੍ਰਿੰਸੀਪਲਾਂ ਦੀਆਂ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅਸਾਮੀਆਂ ਖਾਲੀ ਹਨ।ਜਿੰਨਾਂ ਨੂੰ ਤਰੱਕੀ ਰਾਹੀਂ ਭਰਨ ਲਈ ਪ੍ਰੀਕ੍ਰਿਆ ਚੱਲ ਰਹੀ ਹੈ।ਪਰੰਤੂ ਇਸ ਨੂੰ ਹੋਰ ਤੇਜ਼ ਕਰਕੇ ਤੁਰੰਤ ਸਿਖਿਆ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕਰਕੇ ਇਨਾਂ ਖਾਲੀ ਅਸਾਮੀਆਂ ਨੂੰ ਭਰਿਆਂ ਜਾਵੇ, ਤਾਂ ਜੋ ਲੰਬੇ ਸਮੇਂ ਤੋਂ ਲੈਕਚਰਾਰ ਕੇਡਰ ਵਿੱਚ ਸੇਵਾ ਨਿਭਾਅ ਰਹੇ ਯੋਗ ਉਮੀਦਵਾਰਾਂ ਨੂੰ ਇਸ ਦਾ ਸਮੇਂ ਸਿਰ ਲਾਭ ਮਿਲ ਸਕੇ ਅਤੇ ਸਕੂਲ ਪ੍ਰਬੰਧ ਨੂੰ ਹੋਰ ਸੁਖਾਵਾਂ ਬਣਾਇਆ ਜਾ ਸਕੇ।ਇਸ ਨਾਲ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਪੱਧਰ ਉੱਚਾ ਹੋਵੇਗਾ।ਉੱਥੇ ਲੰਬੇ ਸਮੇਂ ਤੋਂ ਇੱਕ ਹੀ ਕੇਡਰ ਵਿੱਚ ਕੰਮ ਕਰਦੇ ਕਰਮਚਾਰੀਆਂ ਦਾ ਮਨੋਬਲ ਉੱਚਾ ਹੋਵੇਗਾ।ਇਸ ਦੇ ਨਾਲ ਹੀ ਆਗੂਆਂ ਨੇ ਬੰਦ ਹੋਈ ਏ.ਸੀ.ਪੀ ਸਕੀਮ ਚਾਲੂ ਕਰਨ ਦੀ ਵੀ ਮੰਗ ਕੀਤੀ ਹੈ।ਇਸ ਸਮੇਂ ਡਾ. ਹਰਿ ਭਜਨ ਨੇ ਇਹ ਵੀ ਮੰਗ ਕੀਤੀ ਕਿ ਲੈਕਚਰਾਰ ਕੇਡਰ ਤੋਂ 75%, ਵੋਕੇਸ਼ਨਲ ਤੋਂ 10% ਅਤੇ ਹੈੱਡ ਮਾਸਟਰ ਤੋਂ 10% ਨਿਸ਼ਚਿਤ ਕੀਤਾ ਕੋਟੇ ਨੂੰ ਸਕੂਲ ਪ੍ਰਿੰਸੀਪਲਾਂ ਦੀ ਤਰੱਕੀਆਂ ਲਈ ਲਾਗੂ ਕੀਤਾ ਜਾਵੇ।ਜੋ ਕਿ ਪਹਿਲਾਂ ਹੀ ਪੰਜਾਬ ਸਰਕਾਰ ਦੇ ਧਿਆਨ ਵਿੱਚ ਹੈ।ਇਸ ਦੇ ਨਾਲ ਇਹ ਵੀ ਮੰਗ ਕੀਤੀ ਗਈ ਕੀ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਕਰਨ ਦੀ ਵੀ ਮੰਗ ਕੀਤੀ। ਇਸ ਸਮੇਂ ਵਿਸ਼ੇਸ਼ ਤੌਰ ‘ਤੇ ਨੈਭ ਸਿੰਘ, ਖੇਮ ਰਾਜ ਗਰਗ, ਹਰਸ਼ ਕਮਲ, ਸੁੱਖਦੀਪ ਕੌਰ, ਕ੍ਰਿਸ਼ਨ ਕੁਮਾਰ ਆਦਿ ਹਾਜਰ ਸਨ

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply