
ਅੰਮ੍ਰਿਤਸਰ, 18 ਸਤੰਬਰ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁ:ਪ੍ਰ:ਕਮੇਟੀ) ਵੱਲੋਂ 25-26 ਸਤੰਬਰ 2016 ਨੂੰ ਵਿਰਾਸਤ-ਏ-ਖਾਲਸਾ ਐਡੀਟੋਰੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਣ ਵਾਲਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਰੱਦ ਕਰ ਦਿੱਤਾ ਗਿਆ ਹੈ।ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਜ਼ਰੂਰੀ ਕਾਰਨਾਂ ਕਰਕੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਹਾਲ ਦੀ ਘੜੀ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਸੰਮੇਲਨ ਉਸ ਸਮੇਂ ਰੱਦ ਕਰਨਾ ਪਿਆ ਜਦੋ ਅਸੀਂ ਸਾਰੇ ਲੇਖਕ ਤੇ ਵਿਦਵਾਨ ਵੀਰਾਂਫ਼ਭੈਣਾਂ, ਸੰਗਤਾਂ ਨੂੰ ਸੱਦਾ ਪੱਤਰ ਭੇਜ ਚੁੱਕੇ ਹਾਂ ਅਤੇ ਸੰਮੇਲਨ ਦਾ ਪੂਰਾ ਖਾਕਾ ਤਿਆਰ ਹੋ ਚੁੱਕਾ ਹੈ।ਉਨ੍ਹਾਂ ਕਿਹਾ ਕਿ ਅਸੀਂ ਸਾਰੇ ਲੇਖਕ ਤੇ ਵਿਦਵਾਨ ਵੀਰਾਂਫ਼ਭੈਣਾਂ, ਸੰਗਤਾਂ ਤੋਂ ਨਿਮਰਤਾ ਸਹਿਤ ਖਿਮਾ ਮੰਗਦੇ ਹਾਂ ਜਿਨ੍ਹਾਂ ਨੂੰ ਇਸ ਸੰਮੇਲਨ ਦਾ ਹਿੱਸਾ ਬਣਨ ਲਈ ਸੱਦਾ ਭੇਜਆ ਗਿਆ ਸੀ।ਉਨ੍ਹਾਂ ਕਿਹਾ ਕਿ ਇਸ ਸਮੇਂ ਸੰਮੇਲਨ ਨੂੰ ਕਰਵਾਉਣਾ ਸੰਭਵ ਨਹੀਂ ਹੈ, ਜਿਸ ਕਰਕੇ ਹੁਣ ਇਹ 25-26 ਸਤੰਬਰ ਨੂੰ ਹੋਣ ਵਾਲਾ ਸੰਮੇਲਨ ਰੱਦ ਸਮਝਿਆ ਜਾਵੇ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media