Wednesday, November 11, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅਗਨ ਭੇਟ ਹੋਣ ‘ਤੇ ਕੀਤਾ ਦੁੱਖ ਦਾ ਇਜ਼ਹਾਰ

avtar Makkarਅੰਮ੍ਰਿਤਸਰ, 18 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਿੰਡ ਮਰੀਦ ਕੇ, ਫਤਹਿਗੜ੍ਹ ਚੂੜੀਆਂ (ਗੁਰਦਾਸਪੁਰ) ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਣ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਬੁਰੀ ਤਰ੍ਹਾਂ ਝੁਲਣ ਗਏ, ਜੋ ਅਤਿਅੰਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਘਟੀਆ ਕਿਸਮ ਦੀ ਵਾਇਰਿੰਗ ਕਾਰਣ ਤੇ ਪ੍ਰਬੰਧਕਾਂ ਦੀ ਅਣਗਹਿਲੀ ਕਾਰਣ ਹੋਇਆ ਹੈ।
ਉਨ੍ਹਾਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੁੇਆਪਣੇ ਗੁਰਦੁਆਰਾ ਸਾਹਿਬਾਨ ਵਿੱਚ ਚੰਗੀ ਕੁਆਲਿਟੀ ਦੀ ਵਾਇਰਿੰਗ ਦੇ ਨਾਲੁਨਾਲ ਬਿਜਲੀ ਦੇ ਹਾਈ ਕੁਆਲਿਟੀ ਦੇ ਉਪਕਰਨਾਂ ਦੀ ਵਰਤੋਂ ਕਰਨ ਤਾਂ ਜੋ ਅੱਗੇ ਤੋਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਨ।ਉਨ੍ਹਾਂ ਕਿਹਾ ਕਿ ਰਾਤ ਸਮੇਂ ਜਦ ਸੁਖ ਆਸਣ ਸਾਹਿਬ ਕਰ ਦਿੱਤਾ ਜਾਵੇ ਤਾਂ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਦੇ ਬਿਜਲੀ ਦੇ ਸਾਰੇ ਉਪਕਰਨ ਬੰਦ ਕਰਕੇ ਜਾਣ ਤੇ ਹਰ ਗੁਰਦੁਆਰਾ ਸਾਹਿਬ ਵਿਖੇ ਰਾਤ ਸਮੇਂ ਸੇਵਾਦਾਰ ਡਿਊਟੀ ਤੇ ਤਾਇਨਾਤ ਕੀਤਾ ਜਾਵੇ ਤਾਂ ਜੋ ਕੋਈ ਅਣੁਸੁਖਾਵੀਂ ਘਟਨਾ ਨਾ ਵਾਪਰੇ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply