Monday, October 5, 2026

ਵੋਟਰ ਰਜਿਸਟ੍ਰੇਸ਼ਨ ਮੇਲੇ ਦੌਰਾਨ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਭਰੇ ਫਾਰਮ

ppn1909201617

ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ) – ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ੧੮-੧੯ ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਮੇਲੇ ਲਗਾਏ ਜਾ ਰਹੇ ਹਨ। ਇਸੇ ਤਹਿਤ ਵਿਧਾਨ ਸਭਾ ਚੋਣ ਹਲਕਾ ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੋਬਾਇਲ ਵਿੰਗ ਸ੍ਰੀ ਪੀ. ਕੇ ਮਲਹੋਤਰਾ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਮੇਲਾ ਲਗਾਇਆ ਗਿਆ। ਇਸ ਦੌਰਾਨ 1.1.2017 ਦੀ ਯੋਗਤਾ ਮਿਤੀ ਦੇ ਆਧਾਰ ‘ਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਦੇ ੬ ਨੰਬਰ ਫਾਰਮ ਭਰੇ ਗਏ।ਇਸ ਮੌਕੇ ਸੁਪਰਵਾਈਜ਼ਰ ਅਫ਼ਸਰ ਅਵਤਾਰ ਸਿੰਘ ਕਾਹਲੋਂ, ਚੋਣ ਕਾਨੂੰਗੋ ਇੰਦਰਜੀਤ ਸਿੰਘ, ਬਿਕਰਮਜੀਤ ਸਿੰਘ, ਸਰਦੀਪ ਸਿੰਘ, ਰਾਕੇਸ਼ ਕੁਮਾਰ, ਬਲਵਿੰਦਰ ਸਿੰਘ, ਦਿਲਬਾਗ ਸਿੰਘ, ਤਰਨਬੀਰ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply