Sunday, October 6, 2024

ਲਾਠੀਚਾਰਜ ਵਿਰੁੱਧ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵੱਲੋ ਰੋਸ ਮਾਰਚ – ਮੰਤਰੀ ਜੋਸ਼ੀ ਨਾਲ ਕੀਤੀ ਮੁਲਾਕਾਤ

ppn1909201629

ਅੰਮ੍ਰਿਤਸਰ 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੰਗ ਪੱਤਰ ਦੇਣ ਜਾਂਦੇ ਪੱਤਰਕਾਰਾਂ ‘ਤੇ ਹੋਏ ਲਾਠੀਚਾਰਜ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ਦੇ ਖਿਲਾਫ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵੱਲੋ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਤੇ ਪ੍ਰਸ਼ਾਸ਼ਨ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਇੱਕ ਹਫਤੇ ਦੇ ਅੰਦਰ ਅੰਦਰ ਦੋਸ਼ੀਆ ਵਿਰੁੱਧ ਕਾਰਵਾਈ ਨਾ ਕੀਤੀ ਗਈ ਤਾਂ ਵੱਖ ਵੱਖ ਜਥੇਬੰਦੀਆ ਨੂੰ ਨਾਲ ਲੈ ਕੇ ਵੱਡੀ ਪੱਧਰ ਤੋ ਸ਼ੰਘਰਸ਼ ਵਿੱਢ ਦਿੱਤਾ ਜਾਵੇਗਾ ।
ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਦੀ ਅਗਵਾਈ ਹੇਠ ਵੱਖ ਵੱਖ ਸਟੇਸ਼ਨਾਂ ਤੇ ਜਿਲ੍ਹਿਆਂ ਤੋ ਪੁੱਜੇ ਪੱਤਰਕਾਰਾਂ ਨੇ ਸਰਕਟ ਹਾਊਸ ਵਿਖੇ ਇੱਕ ਮੀਟਿੰਗ ਕੀਤੀ, ਜਿਥੇ ਅਚਾਨਕ ਪੁੱਜੇ ਮੰਤਰੀ ਸ੍ਰੀ ਅਨਿਲ ਜੋਸ਼ੀ ਦੀ ਕਾਰ ਰੋਕ ਕੇ ਪੱਤਰਕਾਰਾਂ ਨੇ ਸਾਰੀ ਗੱਲਬਾਤ ਦੱਸੀ ਤਾਂ ਉਹਨਾਂ ਨੇ ਪੱਤਰਕਾਰਾਂ ‘ਤੇ ਕੀਤੇ ਗਏ ਲਾਠੀਚਾਰਜ ਦਾ ਕਰੜਾ ਨੋਟਿਸ ਲੈਦਿਆ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਉਹ ਮੁੱਖ ਮੰਤਰੀ ਨਾਲ ਗੱਲਬਾਤ ਵੀ ਕਰਨਗੇ ਤੇ ਉਹਨਾਂ ਨੇ ਮੰਗ ਪੱਤਰ ਲੈ ਕੇ ਮੁੱਖ ਮੰਤਰੀ ਤੱਕ ਪੁੱਜਦਾ ਕਰਨ ਅਤੇ ਪੱਤਰਕਾਰਾਂ ਦੀਆ ਮੰਗਾਂ ਵੱਲ ਤੁਰੰਤ ਧਿਆਨ ਦੇਣ ਦੀ ਸਿਫਾਰਸ਼ ਕਰਨ ਦਾ ਭਰੋਸਾ ਵੀ ਦਿੱਤਾ।
ਇਸ ਉਪਰੰਤ ਪੱਤਰਕਾਰ ਸਰਕਾਰ, ਜਿਲ੍ਹਾ ਸਿਵਲ ਤੇ ਪੁਲੀਸ ਪ੍ਰਸ਼ਾਸ਼ਨ ਦੇ ਖਿਲਾਫ ਨਾਅਰੇ ਮਾਰਦੇ ਹੋਏ ਡੀ.ਸੀ ਦਫਤਰ ਵੱਲ ਵਧੇ ਤੇ ਡੀ.ਸੀ ਦਫਤਰ ਦੇ ਬਾਹਰ ਧੂੰਆਂਧਾਰ ਪ੍ਰਚਾਰ ਕਰਦਿਆਂ ਕਿਹਾ ਕਿ ਜਿਹੜੇ ਜਿਲ੍ਹਾ ਅਧਿਕਾਰੀ ਨੂੰ ਜਿਲ੍ਹੇ ਵਿੱਚ ਵਾਪਰੀ ਘਟਨਾ ਦੀ ਕੋਈ ਜਾਣਕਾਰੀ ਨਹੀ ਹੈ। ਉਸ ਨੂੰ ਨੈਤਿਕ ਤੌਰ ‘ਤੇ ਆਪਣੇ ਅਹੁੱਦੇ ‘ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀ ਹੈ। ਉਹਨਾਂ ਕਿਹਾ ਕਿ 7 ਸਤੰਬਰ ਦੀ ਵਾਪਰੀ ਘਟਨਾ ਦੀ ਮੈਜਿਸਟਰੇਟੀ ਜਾਂਚ ਅੱਜ ਤੱਕ ਨਹੀ ਹੋ ਸਕੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੇ ਸਰੱਹਦੀ ਜਿਲ੍ਹਿਆਂ ਦੀ ਫੇਰੀ ਸਮੇਂ ਉਹਨਾਂ ਦਾ ਘਿਰਾਉ ਕੀਤਾ ਜਾਵੇਗਾ ਤੇ ਮੁੱਖ ਮੰਤਰੀ ਨੂੰ ਜਿਲ੍ਹੇ ਦੀ ਬਦਤਰ ਹਾਲਤ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਪੱਤਰਕਾਰਾਂ ‘ਤੇ ਲਾਠੀਚਾਰਜ ਕਰਨ ਵਾਲੇ ਪੁਲੀਸ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਮੰਗ ਵੀ ਕੀਤੀ ਜਾਵੇਗੀ।
ਪੱਤਰਕਾਰਾਂ ਦਾ ਕਾਫਲਾ ਇਸ ਤੋਂ ਅੱਗੇ ਵੱਧਦਾ ਹੋਇਆ ਜਿਲ੍ਹਾ ਪੁਲੀਸ ਕਮਿਸ਼ਨਰ ਦੇ ਦਫਤਰ ਦੇ ਬਾਹਰ ਗਿਆ ਤੇ ਜਿਥੇ ਪੱਤਰਕਾਰਾਂ ਨੇ ਕੁਝ ਸਮਾਂ ਧਰਨਾ ਦਿੱਤਾ ਤੇ ਪੁਲੀਸ ਦੀ ਕਾਰਗੁਜਾਰੀ ਨੂੰ ਪਾਣੀ ਪੀ ਪੀ ਕੇ ਕੋਸਿਆ ਤੇ ਏ.ਸੀ.ਪੀ ਬਾਲ ਕ੍ਰਿਸ਼ਨ ਸਿੰਗਲਾ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕਰਦਿਆਂ ਸਿੰਗਲਾ-ਮੁਰਦਾਬਾਦ ਦੇ ਨਾਅਰੇ ਵੀ ਲਾਏ।ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਐਲਾਨ ਕੀਤਾ ਕਿ ਜੇਕਰ ਇੱਕ ਹਫਤੇ ਤੱਕ ਸਰਕਾਰ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਂ ਪੱਤਰਕਾਰ ਭਾਈਚਾਰਾ ਬਾਕੀ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਵੱਡਾ ਐਕਸ਼ਨ ਕਰੇਗਾ।
ਇਸ ਧਰਨੇ ਨੂੰ ਜਸਬੀਰ ਸਿੰਘ ਪੱਟੀ ਤੋ ਇਲਾਵਾ ਜਥੇਬੰਦੀ ਦੇ ਕਨਵੀਨਰ ਵਿਜੇ ਪੰਕਜ਼ ਅਜਨਾਲਾ, ਭੁਪਿੰਦਰ ਸਿੰਘ ਕੱਥੂਨੰਗਲ, ਬਲਬੀਰ ਸਿੰਘ ਘੁੰਮਣ ਗੁਰਦਾਸਪੁਰ, ਜੋਗਿੰਦਰ ਸਿੰਘ ਖਹਿਰਾ ਮੱਖੂ ਫਿਰੋਜਪੁਰ, ਬਲਵਿੰਦਰ ਕੁਮਾਰ ਭੱਲਾ ਬਟਾਲਾ, ਰਮੇਸ਼ ਕੁਮਾਰ ਡੇਰਾ ਬਾਬਾ ਨਾਨਕ ਗੁਰਦਾਸਪੁਰ, ਰਣਜੀਤ ਸਿੰਘ ਵਲਟੋਹਾ ਤਰਨ ਤਾਰਨ, ਰਕੇਸ਼ ਕੁਮਾਰ ਬਾਬਾ ਬਕਾਲਾ, ਸਤਨਾਮ ਸਿੰਘ ਜੱਜ ਮਹਿਤਾ, ਜਤਿੰਦਰ ਪਾਲ ਸਿੰਘ ਮਹਿਤਾ, ਗੁਰਦੇਵ ਸਿੰਘ ਸਿੱਧੂ ਜੀਰਾ ਫਿਰੋਜਪੁਰ, ਰਮੇਸ਼ ਰਾਮਪੁਰਾ, ਹਰਮੇਸ਼ ਪਾਲ ਨੀਲੇਵਾਲਾ ਫਿਰੋਜਪੁਰ, ਸ਼ਮਿੰਦਰ ਸਿੰਘ ਰਾਜਪੂਤ, ਗਰਪ੍ਰੀਤ ਸਿੰਘ ਜੀਰਾ ਫਿਰੋਜਪੁਰ, ਹਰਜੀਤ ਸਿੰਘ ਹਰੀਕੇ, ਡਿੰਪਲ ਗੁਪਤਾ ਪੱਟੀ, ਅਮਨਦੀਪ ਸਿੰਘ ਭਿੱਖੀਵਿੰਡ, ਨਰਿੰਦਰ ਕੁਮਾਰ ਝਬਾਲ, ਯੁੱਧਵੀਰ ਸਿੰਘ ਮਾਲਟੂ ਬਟਾਲਾ)ਵਰਿੰਦਰ ਸਿੰਘ ਮਲਹੋਤਰਾ ਜੰਡਿਆਲਾ ਗੁਰੂ, ਗੁਰਨਾਮ ਸਿੰਘ ਤਰਨ ਤਾਰਨ, ਫੁਲਜੀਤ ਸਿੰਘ ਵਰਪਾਲ, ਰਾਜੇਸ਼ ਡੈਨੀ ਪ੍ਰਧਾਨ ਵਿਧਾਨ ਸਭਾ ਹਲਕਾ ਦੱਖਣੀ, ਸੰਨੀ ਸਹੋਤਾ, ਅੰਮ੍ਰਿਤਪਾਲ ਸਿੰਘ ਤੇ ਮੈਡਮ ਢਿਲੋ ਆਦਿ ਬੁਲਾਰਿਆ ਨੇ ਸੰਬੋਧਨ ਕੀਤਾ ਜਦ ਕਿ ਭਾਰੀ ਗਿਣਤੀ ਵਿੱਚ ਪੱਤਰਕਾਰ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply