Sunday, October 6, 2024

ਸਰਕਾਰੀ ਸਕੂਲਾਂ ਵਿੱਚ ਮਾਂ ਬੋਲੀ ਪੰਜਾਬੀ ਦੇ ਨਾਲ ਅੰਗਰੇਜੀ ਤੇ ਕੰਪਿਊਟਰ ਵੀ ਸਿਖਾਇਆ ਜਾਵੇ-ਡੀ.ਸੀ

ਪਠਾਨਕੋਟ, 19 ਸਤੰਬਰ (ਪੰਜਾਬ ਪੋਸਟ ਬਿਊਰੋ) ਮੁਕਾਬਲੇ ਦੇ ਯੁੱਗ ਵਿੱਚ ਜਿਲ੍ਹੇ ਅੰਦਰ ਸਰਕਾਰੀ ਸਕੂਲਾਂ ਵਿੱਚ ਮਾਂ ਬੋਲੀ ਪੰਜਾਬੀ ਦੇ ਨਾਲ-ਨਾਲ ਅੰਗਰੇਜੀ ਅਤੇ ਕੰਪਿਊਟਰ ਵਿਸ਼ਿਆਂ ਵੱਲ ਵੀ ਵਿਸੇਸ ਧਿਆਨ ਦਿੱਤਾ ਜਾਵੇ ਤਾਂ ਜੋ ਵਿਦਿਆਰਥੀ ਆਪਣੀ ਪੜਾਈ ਮੁਕੰਮਲ ਕਰਨ ਉਪਰੰਤ ਸੂਬੇ ਅਤੇ ਵਿਸਵ ਪੱਧਰ ਤੇ ਵੀ ਕੰਪਿਟੀਸ਼ਨ ਵਿੱਚ ਹਿੱਸਾ ਲੈ ਕੇ ਰੋਜਗਾਰ ਪ੍ਰਾਪਤ ਕਰ ਸਕਣ।ਇਹ ਵਿਚਾਰ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸਨਰ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਸਬੰਧੀ ਆਯੋਜਿਤ ਜਿਲ੍ਹਾ ਪਬਲਿਕ ਵਰਕਸ਼ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿ ਦਿੱਤੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਗੁਰਸਰਨ ਸਿੰਘ ਵਣ ਮੰਡਲ ਅਫਸਰ , ਜਸਵੰਤ ਸਿੰਘ ਢਿਲੋਂ ਜਿਲ੍ਹਾ ਟਰਾਂਸਪੋਰਟ ਅਫਸਰ, ਡਾ. ਨਰੇਸ ਕਾਂਸਰਾ ਸਿਵਲ ਸਰਜਨ ਪਠਾਨਕੋਟ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਵਿਕਾਸ ਕਾਰਜਾਂ ਲਈ ਫੰਡ ਜਾਰੀ ਹੋ ਚੁੱਕੇ ਹਨ ਪਰ ਉਹ ਅਜੇ ਸੁਰੂ ਨਹੀਂ ਕੀਤੇ ਗਏ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸੁਰੂ ਕੀਤਾ ਜਾਵੇ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਨੇ ਐਕਸੀਅਨ ਲੋਕ ਨਿਰਮਾਣ ਵਿਭਾਗ ਅਤੇ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ 15 ਅਕਤੂਬਰ ਤੋਂ ਪਹਿਲਾਂ ਪਹਿਲਾਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਮੁਕੰਮਲ ਕਰਨ ਤਾਂ ਜੋ ਇਸ ਕੰਪਲੈਕਸ ਦਾ ਉਦਘਾਟਣ ਕਰਵਾ ਕੇ ਸਰਕਾਰੀ ਦਫਤਰਾਂ ਨੂੰ ਇਕ ਸਥਾਨ ਤੇ ਸਿਫਟ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਇਕ ਹੀ ਛੱਤ ਹੇਠ ਸਰਕਾਰੀ ਸੇਵਾਵਾਂ ਦਾ ਲਾਭ ਮਿਲਣਾ ਸੁਰੂ ਹੋ ਸਕੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਚਲ ਰਹੇ ਵਿਕਾਸ ਕਾਰਜਾਂ ਨੂੰ 30 ਸਤੰਬਰ ਤੱਕ ਮੁਕੰਮਲ ਕਰਨ ਅਤੇ ਖਰਚ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਦੇਣ।
ਮੀਟਿੰਗ ਦੇ ਦੋਰਾਨ ਡਾ. ਨਰੇਸ ਕਾਂਸਰਾ ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਇਕ ਹਫਤੇ ਦੀ ਸਪੈਸਲ ਮੁਹਿੰਮ ਸਿਹਤ ਵਿਭਾਗ ਪਠਾਨਕੋਟ ਵੱਲੋਂ ਜਿਲ੍ਹੇ ਅੰਦਰ ਚਲਾਈ ਜਾ ਰਹੀ ਹੈ।ਮੀਟਿੰਗ ਵਿੱਚ ਹਾਜਰ ਜਿਲ੍ਹਾ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵਿਸਵਾਸ ਦਵਾਇਆ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੀ ਹਰ ਸੰਭਵ ਕੌਸਿਸ ਕੀਤੀ ਜਾਵੇਗੀ। ਇਸ ਉਪਰੰਤ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਨਜਾਇਜ ਕਬਜਿਆਂ ਨੂੰ ਰੋਕਣ ਅਤੇ ਛੁਡਾਉਣ ਸਬੰਧੀ ਅਤੇ ਸਬੰਧਤ ਸਲਾਹਕਾਰ ਕਮੇਟੀਆਂ ਦੀ ਮੀਟਿੰਗਾਂ ਨੂੰ ਵੀ ਸੰਬੋਧਨ ਕੀਤਾ ਅਤੇ ਸਲਾਹਕਾਰ ਕਮੇਟੀਆਂ ਦੇ ਮੈਂਬਰਾਂ ਦੇ ਸੁਝਾਅ ਲਏ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply