Saturday, August 8, 2026

ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਜ਼ਖ਼ਮੀ ਬੱਚਿਆਂ ਦਾ ਹਾਲਚਾਲ ਪੁੱਛਿਆ

ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਦੀ ਸਹਾਇਤਾ ਰਾਸ਼ੀ ਦਾ ਐਲਾਨ

ppn2009201601

ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ)-ਅਟਾਰੀ ਦੇ ਪਿੰਡ ਮਾਹਵਾ ਵਿਖੇ ਸਕੂਲੀ ਬੱਸ ਦੇ ਨਹਿਰ ਵਿਚ ਡਿੱਗਣ ਕਾਰਨ ਜ਼ਖ਼ਮੀ ਹੋਏ ਬੱਚਿਆਂ ਦਾ ਹਾਲਚਾਲ ਪੁੱਛਣ ਲਈ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਛੇਹਰਟਾ ਦੇ ਅਰੋੜਾ ਹਸਪਤਾਲ ਅਤੇ ਨਵਪ੍ਰੀਤ ਹਸਪਤਾਲ ਪਹੁੰਚੇ। ਇਸ ਮੌਕੇ ਉਨ੍ਹਾਂ ਡਾਕਟਰਾਂ ਨੂੰ ਕਿਹਾ ਕਿ ਬੱਚਿਆਂ ਨੂੰ ਬਿਹਤਰੀਨ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਇਸ ਮੌਕੇ ਬੱਚਿਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਬੱਚਿਆਂ ਦੇ ਜਲਦ ਰਾਜ਼ੀ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਇਸ ਦੁਖਦਾਈ ਘਟਨਾ ਵਿਚ ਵਿਛੋੜਾ ਦੇ ਗਏ ਬੱਚਿਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪੰਜਾਬ ਲਈ ਹੀ ਨਹੀਂ ਬਲਕਿ ਪੂਰੇ ਮੁਲਕ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਪ੍ਰਸ਼ਾਸਨਿਕ ਅਤੇ ਵਿਭਾਗੀ ਜਾਂਚ ਕਰਵਾਈ ਜਾਵੇਗੀ ਅਤੇ ਇਸ ਲਈ ਜੋ ਵੀ ਦੋਸ਼ੀ ਹੋਇਆ, ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜ਼ਖ਼ਮੀ ਬੱਚਿਆਂ ਦੇ ਇਲਾਜ ਦਾ ਖ਼ਰਚ ਵੀ ਸਰਕਾਰ ਕਰੇਗੀ। ਜ਼ਿਕਰਯੋਗ ਹੈ ਕਿ ਅਰੋੜਾ ਹਸਪਤਾਲ ਵਿਚ 6 ਅਤੇ ਨਵਪ੍ਰੀਤ ਹਸਪਤਾਲ ਵਿਚ ਇਕ ਬੱਚਾ ਦਾਖ਼ਲ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਐਸ ਡੀ ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਡੀ. ਈ. ਓ ਸ. ਸਤਿੰਦਰਬੀਰ ਸਿੰਘ ਅਤੇ ਹੋਰ ਉਨ੍ਹਾਂ ਦੇ ਨਾਲ ਸਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply