Thursday, October 1, 2026

ਬਾਦਲ, ਸੁਖਬੀਰ ਤੇ ਮਜੀਠੀਆ ਵਲੋਂ ਅੰਮ੍ਰਿਤਸਰ ਸਕੂਲ ਬੱਸ ਦੁਰਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ppn2009201602

ਚੰਡੀਗੜ੍ਹ, 20 ਸਤੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਟਾਰੀ ਨੇੜੇ ਸਕੂਲ ਦੇ ਬੱਚਿਆ ਨੂੰ ਲੈ ਕੇ ਜਾ ਰਹੀ ਸਕ੍ਵਲ ਬੱਸ ਦੇ ਨਹਿਰ ਵਿਚ ਡਿੱਗਣ ਕਾਰਨ 7 ਬੱਚਿਆਂ ਦੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁਰਘਟਨਾ ਵਿਚ 13 ਹੋਰ ਬੱਚੇ ਜਖਮੀ ਹੋਏ । ਦੁਖੀ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਪ੍ਰਮਾਤਮਾ ਅਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਸ. ਬਾਦਲ ਨੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਹਦਾਇਤ ਕੀਤੀ ਕਿ ਸਾਰੇ ਜਖਮੀਆਂ ਨੂੰ ਮੁਫਤ ਇਲਾਜ ਅਤੇ ਦੁਖੀ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸੇ ਦੋਰਾਨ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਮਾਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ ਬਿਕਰਮ ਸਿੰਘ ਮਜੀਠੀਆ ਨੇ ਵੀ ਇਸ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply