Friday, October 16, 2026

ਨੌਜਵਾਨ ਪਤਿਤਪੁਣਾ ਤਿਆਗ ਕੇ ਗੁਰੂ ਦੇ ਲੜ ਲੱਗਣ -ਗਿਆਨੀ ਰਘਬੀਰ ਸਿੰਘ

PPN2751402

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਸਥਾਨਕ ਸੁਲਤਾਨਿਵੰਡ ਸਥਿਤ ਗੁਰਦੁਆਰਾ ਨਰਾਇਣ ਸਿੰਘ ਦੀ ਪ੍ਰਬੰਧਕੀ ਕਮੇਟੀ ਵੱਲੋਂ  ਕਰਵਾਏ ਗਏ ਸਮਾਗਮ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ।ਉਹਨਾਂ ਨੇ ਇਸ ਮੌਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕਰਦਿਆਂ ਕਾ ਕਿ ਇਧਰ ਉਧਰ ਭਟਕਣ ਦੀ ਬਜਾਏ ਉਹ ਗੁਰੂ ਗ੍ਰੰਥ ਸਾਹਿਬ ਦੇ ਲੜ੍ਹ ਲਗਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਪਤਿਤਪੁਣੇ ਤੇ ਨਸ਼ਿਆਂ ਦਾ ਤਿਆਗ ਕਰਨ। ਇਸ ਅਵਸਰ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ, ਨੰਬਰਦਾਰ ਜਸਬੀਰ ਸਿੰਘ ਮਾਹਲ ਤੇ ਹਰਬੰਸ ਸਿੰਘ ਮਾਹਲ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਿਰੋਪਾਓ ਤੇ  ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਗਮ ਵਿੱਚ ਮਾਸਟਰ ਜਬਰਤੇਜ਼ ਸਿੰਘ, ਗ੍ਰੰਥੀ ਸੁਖਰਾਜ ਸਿੰਘ, ਫਕੀਰ ਸਿੰਘ, ਸੋਨੂੰ ਸੁਲਤਾਨਵਿੰਡ, ਸਰਬਜੀਤ ਸਿੰਘ, ਮੋਹਦੀਪ ਸਿੰਘ, ਰਾਮ ਸਿੰਘ ਸਿਧੀਆਂ, ਡਾ. ਹਰਪਾਲ ਸਿੰਘ ਤੇ ਵੀ ਇਲਾਕਾ ਵਾਸੀ ਸੰਗਤਾਂ ਹਾਜ਼ਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply