ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਆਦੇਸ਼ ਤਹਿਤ ਕੇਂਦਰੀ ਰੇਲ ਮੰਤਰੀ ਸੁਰੇਸ਼ ਪ੍ਰਭੂ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਹੀ ਕਮੇਟੀ ਦੇ ਮੁਖ ਸਲਾਹਕਾਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਕੁਲਮੋਹਨ ਸਿੰਘ ਨੇ ਕਰਦੇ ਹੋਏ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮੂਚੇ ਖਾਲਸਾ ਪੰਥ ਵੱਲੋਂ ਵੱਡੇ ਪੱਧਰ ‘ਤੇ ਮਨਾਉਣ ਵਾਸਤੇ ਰੇਲਵੇ ਵਿਭਾਗ ਤੋਂ ਲੋੜੀਂਦੇ ਸਹਿਯੋਗ ਦੇਣ ਲਈ ਰੇਲ ਮੰਤਰੀ ਨੂੰ ਅਪੀਲ ਕੀਤੀ। ਵਫ਼ਦ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰੂ ਸਾਹਿਬ ਦੀ ਅਰਧ ਸ਼ਤਾਬਦੀ ਦੀ ਯਾਦ ਵਿਚ ਹੋਣ ਵਾਲੇ ਸਮਾਗਮਾਂ ਨੂੰ ਸਰਕਾਰੀ ਪੱਧਰ ਤੇ ਮਨਾਉਣ ਵਾਸਤੇ ਕੀਤੇ ਗਏ ਐਲਾਨ ਦਾ ਵੀ ਸਵਾਗਤ ਕੀਤਾ।
ਵਫ਼ਦ ਨੇ ਗਰੀਬ ਰੱਥ ਸ਼੍ਰੇਣੀ ਦੀਆਂ ਨਵੀਂਆਂ 3 ਵਿਸ਼ੇਸ਼ ਰੇਲ ਚਲਾਉਣ ਦੀ ਮੰਗ ਕੀਤੀ। ਜਿਸ ਵਿਚ ਦਿੱਲੀ ਤੋਂ ਤਖਤ ਸ਼੍ਰੀ ਪਟਨਾ ਸਾਹਿਬ, ਤਖਤ ਸ਼੍ਰੀ ਹਜੂਰ ਸਾਹਿਬ ਤੋਂ ਪਟਨਾ ਸਾਹਿਬ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਪਟਨਾ ਸਾਹਿਬ ਰੂਟ ਸ਼ਾਮਿਲ ਹਨ। ਵਫ਼ਦ ਨੇ ਨਾਂਦੇੜ-ਬਿਦਰ ਰੂਟ ਵਾਯਾ ਦੇਗਲੂਰ ਹੋ ਕੇ ਜਾਂਦੇ 158 ਕਿਲੋਮੀਟਰ ਲੰਬੇ ਸੜਕ ਮਾਰਗ ਦੀ ਬੁਰੀ ਹਾਲਾਤ ਬਾਰੇ ਵੀ ਰੇਲ ਮੰਤਰੀ ਨੂੰ ਜਾਣੂ ਕਰਾਇਆ। ਵਫ਼ਦ ਨੇ ਪ੍ਰਧਾਨ ਮੰਤਰੀ ਦੀ ”ਆਸਥਾ ਯੋਜਨਾ” ਦਾ ਹਵਾਲਾ ਦਿੰਦੇ ਹੋਏ ਉਕਤ ਰੂਟ ਨੂੰ ਰੇਲ ਦੇ ਨਕਸ਼ੇ ‘ਤੇ ਜੋੜ ਕੇ ਸਿੱਖ ਸੰਗਤਾਂ ਦੀ ਪੁਰਾਣੀ ਮੰਗ ਨੂੰ ਸਿਰੇ ਚੜਾਉਣ ਦੀ ਅਪੀਲ ਕੀਤੀ। ਵਫ਼ਦ ਵਿੱਚ ਦਿੱਲੀ ਕਮੇਟੀ ਮੈਂਬਰ ਤਨਵੰਤ ਸਿੰਘ, ਪਰਮਜੀਤ ਸਿੰਘ ਚੰਢੋਕ, ਪੰਜਾਬੀ ਪ੍ਰੋਮੋਸ਼ਨ ਕਾਊਂਸਿਲ ਦੇ ਪ੍ਰਧਾਨ ਜਸਵੰਤ ਸਿੰਘ ਬੌਬੀ ਅਤੇ ਕਮੇਟੀ ਦੇ ਪ੍ਰਸ਼ਾਸਕ ਰਜਿੰਦਰ ਸਿੰਘ ਸ਼ਾਮਿਲ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media