Monday, August 10, 2026

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ppn2009201609ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ)-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਇਥੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਮਾਸਿਕ ਸਮੀਖਿਆ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਿਕਾਸ ਕੰਮਾਂ ਦੀ ਸਮੀਖਿਆ ਕਰਦਿਆਂ ਸ੍ਰੀ ਵਰੁਣ ਰੂਜਮ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿਚ ਮੁਕੰਮਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਨੂੰ ਕਿਹਾ ਕਿ ਉਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਦੀ ਕਾਰਗੁਜਾਰੀ ਦੀ ਨਿਰੰਤਰ ਸਮੀਖਿਆ ਕਰਨ ਅਤੇ ਰੂਰਲ ਮਿਸ਼ਨ ਤਹਿਤ ਚੱਲ ਰਹੇ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ। ਸ੍ਰੀ ਰੂਜਮ ਨੇ ਮੌਜੂਦ ਅਧਿਕਾਰੀਆਂ ਨੂੰ ਕਿਹਾ ਕਿ ਅਰਬਨ ਅਤੇ ਰੂਰਲ ਮਿਸ਼ਨ ਵਾਲੇ ਪ੍ਰਾਜੈਕਟਾਂ ਨੂੰ ਮਿੱਥੀ ਮਿਆਦ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਬਸ਼ਰਤੇ ਕਿ ਕੰਮ ਦੀ ਰਫ਼ਤਾਰ ਤੇ ਕੁਆਲਿਟੀ ਵਿੱਚ ਕਿਸੇ ਤਰ੍ਹਾ ਦਾ ਕੋਈ ਮਸਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੀਵਰੇਜ ਅਤੇ ਜਲ ਸਪਲਾਈ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਹੀ ਗਲੀਆਂ ਤੇ ਸੜਕਾਂ ਦਾ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਫੰਡਾਂ ਦੀ ਭੋਰਾ ਵੀ ਦੁਰਵਰਤੋਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਜਲ ਸਪਲਾਈ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਤੁਰੰਤ ਐਕਸੀਅਨ ਜਲ ਸਪਲਾਈ ਦੇ ਧਿਆਨ ਵਿਚ ਲਿਆਂਦੀ ਜਾਵੇ ਤਾਂ ਜੋ ਉਸ ਨੂੰ ਫੌਰਨ ਹੱਲ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ‘ਸਵੱਛ ਭਾਰਤ ਮਿਸ਼ਨ’ ਤਹਿਤ ਬਣਾਈਆਂ ਜਾ ਰਹੀਆਂ ਲੈਟਰੀਨਾਂ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਵੱਖ-ਵੱਖ ਪ੍ਰਾਜੈਕਟਾਂ ਲਈ ਜਾਰੀ ਗ੍ਰਾਂਟਾਂ ਦੇ ਵਰਤੋਂ ‘ਸਰਟੀਫਿਕੇਟ’ ਪੇਸ਼ ਕਰਨ ਵਿਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸ੍ਰੀ ਰੂਜਮ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਰਹਿੰਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ.ਆਂਗਰਾ, ਡੀ.ਡੀ.ਪੀ.ਓ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਸੰਜੀਵ ਮੰਨਣ, ਨਾਇਬ ਤਹਿਸੀਲਦਾਰ ਸ੍ਰੀ ਜੇ. ਪੀ ਸਲਵਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀ ਅਤੇ ਬੀ.ਡੀ.ਪੀ.ਓਜ਼ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply