ਫਾਜ਼ਿਲਕਾ, 20 ਸਤੰਬਰ (ਵਨੀਤ ਅਰੋੜਾ)- ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਫਾਜ਼ਿਲਕਾ ਡਾ. ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ ਟੈਕਨੋਲੋਗ ਇਨਐਬਲਡ ਫਾਈਨੈਸ਼ੀਅਲ ਐਜ਼ੂਕੇਸ਼ਨ ਇੰਨ ਸਕੂਲਜ਼ (ਟੀ.ਈ.ਐਫ.ਈ.ਐਸ) ਪ੍ਰੋਗਰਾਮ ਤਹਿਤ ਮਡਿਊਲਜ਼ ਦਾ ਉਦਘਾਟਨ ਕੀਤਾ ਗਿਆ ਅਤੇ ਸਮੂਹ ਪੰਜਾਬ ਦੇ ਸਕੂਲ ਮੁੱਖੀਆਂ, ਵਿਸ਼ਾ ਅਧਿਆਪਕਾਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਐਜ਼ੂਸੈਟ ਰਾਹੀ ਸੰਬੋਧਨ ਕੀਤਾ ਗਿਆ।ਡਾ. ਚੀਮਾ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਤੇ ਜ਼ੋਰ ਦਿੱਤਾ ਅਤੇ ਇਸ ਪ੍ਰੋਗਰਾਮ ਦੇ ਉਦਘਾਟਨ ਸਮੇਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਚੈੱਕਾਂ ਦੇ ਲੈਣ ਦੇਣ, ਈ-ਟਰਾਂਸਫਰ ਦੀ ਜਾਣਕਾਰੀ ਦੇ ਨਾਲ ਨਾਲ ਬੈਕਿੰਗ ਸਿਸਟਮ ਬਾਰੇ ਜਾਣਕਾਰੀ ਮਿਲੇਗੀ ਜੋ ਵਿਦਿਆਰਥੀਆਂ ਦੇ ਨਾਲ ਨਾਲ ਉਹਨਾਂ ਦੇ ਮਾਪਿਆਂ ਅਤੇ ਸਮਾਜ ਲਈ ਲਾਹੇਵੰਦ ਹੋਵੇਗੀ। ਇਸ ਪ੍ਰੋਗਰਾਮ ਦੌਰਾਨ ਪਰਦੀਪ ਅਗਰਵਾਲ ਡੀ.ਜੀ.ਐਸ.ਈ ਪੰਜਾਬ ਵੱਲੋ ਕਿਹਾ ਕਿ ਇਹ ਪ੍ਰੋਗਰਾਮ ਹਰ ਮੰਗਲਵਾਰ ਨੂੰ ਬਾਅਦ ਦੁਪਹਿਰ 1.00 ਵਜੇ ਤੋ ਬਾਅਦ ਦੁਪਹਿਰ 1.30 ਤੱਕ ਵਿਦਿਆਰਥੀਆਂ ਲਈ ਐਜ਼ੂਸੈਟ ਰਾਹੀ ਪ੍ਰਸਾਰਿਤ ਕੀਤਾ ਜਾਵੇਗਾ।ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਸਰਕਾਰੀ ਹਾਈ ਸਕੂਲਾਂ ਦੇ ਮੁੱਖੀ, ਮਿਡਲ ਸਕੂਲਾਂ ਦੇ ਮੁੱਖੀ, ਵਿਸ਼ਾ ਅਧਿਆਪਕ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀ ਆਪਣੇ ਸਕੂਲਾਂ ਵਿੱਚ ਆਰ.ਓ.ਟੀ ਵਾਲੇ ਕਮਰੇ ਵਿੱਚ ਇਸ ਸੰਬੋਧਨ ਦੌਰਾਨ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਜੀ ਨਾਲ ਰੂਬਰੂ ਹੋਏ।ਸਿੱਖਿਆ ਮੰਤਰੀ ਵੱਲੋ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕਰਨਾ ਇੱਕ ਬੇਮਿਸਾਲ ਕਦਮ ਹੈ ਇਸ ਨਾਲ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਦੇ ਸਾਰਥਕ ਨਤੀਜ਼ੇ ਆਉਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media