Tuesday, November 10, 2026

ਸਕੂਲ ਬੱਸ ਹਾਦਸੇ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 20 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਮਹਾਵਾ ਨੇੜੇ ਡਿਫੈਂਸ ਡਰੇਨ ਵਿੱਚ ਡੀ.ਏ.ਵੀ ਪਬਲਿਕ ਸਕੂਲ ਅਟਾਰੀ ਦੀ ਬੱਸ ਡਿੱਗਣ ਕਾਰਨ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਛੇ ਬੱਚਿਆਂ ਪ੍ਰਤੀ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ 30 ਜ਼ਖਮੀ ਹੋਏ ਬੱਚਿਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਲਈ ਇਹ ਬਹੁਤ ਦੁੱਖਦਾਈ ਤੇ ਅਸਹਿ ਘਟਨਾ ਹੈ।ਉਨ੍ਹਾਂ ਕਿਹਾ ਕਿ ਹਰ ਮਾਂ-ਬਾਪ ਦਾ ਆਪਣੇ ਬੱਚਿਆਂ ਨਾਲ ਬੇਹੱਦ ਮੋਹ ਹੁੰਦਾ ਹੈ, ਪਰ ਜਦੋਂ ਅਜਿਹੀਆ ਦਿਲ ਨੂੰ ਡੂੰਘੀ ਸੱਟ ਪਹੁੰਚਾਉਣ ਵਾਲੀਆਂ ਘਟਨਾਵਾਂ ਵਾਪਰਦੀਆਂ ਹਨ ਤਦ ਸਥਿਤੀ ਨੂੰ ਸੰਭਾਲਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ।ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਇਸ ਹਾਦਸੇ ਵਿੱਚ ਮਾਰੇ ਗਏ ਹਨ ਉਨ੍ਹਾਂ ਪ੍ਰਤੀ ਅਰਦਾਸ ਹੈ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਜ਼ਖਮੀ ਹੋਏ ਬੱਚੇ ਜਲਦੀ ਸਿਹਤਯਾਬ ਹੋ ਕੇ ਆਪਣੇ-ਆਪਣੇ ਪਰਿਵਾਰਾਂ ਵਿੱਚ ਵਿਚਰਨ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply