ਭਿੱਖੀਵਿੰਡ, 21 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਸੰਤੋਖ ਦਾਸ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ। ਇਸ ਜੋੜ ਮੇਲੇ ਵਿੱਚ ਸ੍ਰੀ ਅਖੰਠ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਬਾਬਾ ਮੌਜ਼ੀ ਦਾਸ ਜੀ ਦੀ ਰਹਿਣਨੁਮਾਈ ਹੇਠ 13ਵੀਂ ਬਰਸੀ ਦੇ ਖੁੱਲੇ ਪੰਡਾਲ ਵਿੱਚ ਦਿਵਾਨ ਸਜਾਇਆ ਗਿਆ। ਜਿਸ ਵਿੱਚ ਪ੍ਰਸਿਧ ਕਥਾਵਾਚਕ, ਕੀਰਤਨੀਏ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਬੇਅੰਤ ਸਿੰਘ ਗ੍ਰੰਥੀ ਨੇ ਸਟੇਜ ਸੈਕਟਰੀ ਵਜੋਂ ਸੇਵਾ ਨਿਭਾਈ। ਇਸ ਮੌਕੇ ਬਾਬਾ ਸੰਤੋਖ ਦਾਸ ਜੀ ਸਚਖੰਡ ਵਾਸੀ, ਬਾਬਾ ਬਲਵਿੰਦਰ ਸਿੰਘ ਅਤੇ ਇਲਾਕਾ ਵਾਸੀਆਂ ਨੇ ਲੰਗਰ ਅਤੇ ਠੰਡੇ ਮਿੱਠੇ ਜਲ ਦਾ ਖਾਸ ਪ੍ਰਬੰਧ ਕੀਤਾ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media