Thursday, August 13, 2026

ਡਾ. ਅੰਬੇਦਕਰ ਦੀ 125ਵੀਂ ਜਨਮ ਵਰ੍ਹੇਗੰਢ ਸਬੰਧੀ ਰਾਸ਼ਟਰੀ ਸੈਮੀਨਾਰ ਭਲਕੇ

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ppn2109201602

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਗ ਸੱਗੂ)- ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀ 125ਵੀਂ ਜਨਮ ਵਰ੍ਹਗੰਢ ਦੇ ਸਬੰਧ ਵਿਚ ਪੰਜਾਬ ਵਿਚ ਕੀਤੇ ਜਾ ਰਹੇ ਛੇ ਰਾਸ਼ਟਰੀ ਸੈਮੀਨਾਰਾਂ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 23 ਸਤੰਬਰ ਨੂੰ ਹੋਣ ਵਾਲੇ ਚੌਥੇ ਰਾਸ਼ਟਰੀ ਸੈਮੀਨਾਰ ਦੇ ਪ੍ਰਬੰਧਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ 125ਵੀਂ ਜਨਮ ਵਰੇਗੰਢ ਸਬੰਧੀ ਗਠਿਤ ਕਮੇਟੀ ਦੇ ਕਨਵੀਨਰ ਸ. ਇੰਦਰ ਇਕਬਾਲ ਸਿੰਘ ਅਟਵਾਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਦੌਰਾਨ ਸੈਮੀਨਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ ਅਤੇ ਹਰੇਕ ਪਹਿਲੂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਸ੍ਰੀ ਵਰੁਣ ਰੂਜਮ ਨੇ ਇਸ ਮੌਕੇ ਦੱਸਿਆ ਕਿ ਇਹ ਸੈਮੀਨਾਰ 23 ਸਤੰਬਰ ਨੂੰ ਸਵੇਰੇ 10.30 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਹੋਵੇਗਾ ਜਿਸ ਦੇ ਮੁੱਖ ਮਹਿਮਾਨ ਪੁਡੂਚੇਰੀ ਦੇ ਲੈਫਟੀਨੈਂਟ ਗਵਰਨਰ ਡਾ ਕਿਰਨ ਬੇਦੀ ਹੋਣਗੇ ਅਤੇ ਸੈਮੀਨਾਰ ਦੀ ਪ੍ਰਧਾਨਗੀ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਕਰਨਗੇ। ਉਨ੍ਹਾਂ ਦੱਸਿਆ ਕਿ ਸਾਬਕਾ ਚੀਫ ਜਸਟਿਸ ਸ੍ਰੀ ਕੇ ਜੀ ਬਾਲਾਕਿਸ਼ਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਚਰਨਜੀਤ ਸਿੰਘ ਅਟਵਾਲ, ਮਾਲ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ, ਮੈਂਬਰ ਪਾਰਲੀਮੈਂਟ ਸ੍ਰੀ ਸ਼ਵੇਤ ਮਲਿਕ ਸਮੇਤ ਹੋਰ ਬਹੁਤ ਸਾਰੀਆਂ ਨਾਮਵਰ ਸ਼ਖਸੀਅਤਾਂ ਇਸ ਸਮਾਗਮ ਵਿਚ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਮੁਲਕ ਦੇ ਕੋਨੇ-ਕੋਨੇ ਵਿੱਚੋਂ ਆਏ ਵਿਦਵਾਨ ਇਸ ਮੌਕੇ ਡਾ. ਅੰਬੇਦਕਰ ਦੀ ਵਿਚਾਰਧਾਰਾ ਅਤੇ ਸੰਵਿਧਾਨ ਸਬੰਧੀ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ ਪੀ ਆਂਗਰਾ, ਐਸ ਡੀ ਐਮ ਸ੍ਰੀ ਰੋਹਿਤ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply