Wednesday, August 12, 2026

ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ppn2109201604

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਹਲਕਾ ਰਾਜਾਸਾਂਸੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸ਼ਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੱਤਿਅਮ ਪਾਲੀਟੈਕਨਿਕ ਕਾਲਜ ਤੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਵਿਚ ਸੈਂਕੜੇ ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਨੇ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਜਿਸ ਵਿਚ ਸਰਕਾਰਾਂ ਲੋਕਾਂ ਦੀ ਮਰਜ਼ੀ ਨਾਲ ਚੁਣੀਆਂ ਜਾਂਦੀਆਂ ਹਨ। ਇਸ ਲਈ ਹਰ ਯੋਗ ਵਿਅਕਤੀ ਦੀ ਵੋਟ ਬਣਨੀ ਜ਼ਰੂਰੀ ਹੈ ਤਾਂ ਜੋ ਉਹ ਆਪਣੀਆਂ ਸਰਕਾਰਾਂ ਖ਼ੁਦ ਚੁਣ ਕੇ ਮੁਲਕ ਦੇ ਵਿਕਾਸ ਵਿਚ ਭਾਗੀਦਾਰ ਬਣ ਸਕਣ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply