Sunday, July 19, 2026

ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਦੀਆਂ ਵਿਦਿਆਰਥਣਾ ਨੇ ਵਿਦਿਅਕ ਮੁਕਾਬਲਿਆਂ ‘ਚ ਮੱਲਾਂ ਮਾਰੀਆਂ

ppn2209201609ਅਗਲੋਂ ਕੋਠੀ, 22 ਸਤੰਬਰ (ਹਰਦਿਆਲ ਸਿੰਘ ਭੈਣੀ) – ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਤਹਿਸੀਲ ਪੱਧਰੀ ਵਿਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਦੀਆਂ ਵਿਦਿਆਰਥਣਾਂ ਨੇ ਤਹਿਸੀਲ ਪੱਟੀ ਵਿੱਚੋਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਭਾਸ਼ਣ ਮੁਕਾਬਲੇ ਵਿੱਚ ਸਕੂਲ ਦੀ ਦਸਵੀਂ ਸ਼੍ਰੇਣੀ ਦੀ ਵਿਦਿਆਰਥਣ ਪਰਨੀਤ ਕੌਰ ਨੇ ਪਹਿਲਾ ਸਥਾਨ ਅਤੇ ਲੇਖ ਲਿਖਣ ਮੁਕਾਬਲੇ ਵਿੱਚ ਜਗਰੂਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ ਲਈ ਗੁਰਪ੍ਰਤਾਪ ਸਿੰਘ ਅਤੇ ਹਰਭਜਨ ਸਿੰਘ ਅਤੇ ਲੇਖ ਮੁਕਾਬਲੇ ਲਈ ਗੁਰਿੰਦਰ ਸਿੰਘ ਤੇ ਮੈਡਮ ਰਜਵੰਤ ਕੌਰ ਨੇ ਬਤੌਰ ਨਿਰਣਾਕਾਰ ਭੂਮਿਕਾ ਨਿਭਾਈ। ਸਕੂਲ ਦੀ ਪ੍ਰਾਰਥਨਾ ਸਭਾ ਮੌਕੇ ਇਹਨਾਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਸਕੂਲ ਦੇ ਮੁੱਖ ਅਧਿਆਪਕ ਸ੍ਰ. ਸੁਭਿੰਦਰਜੀਤ ਸਿੰਘ ਸਟੇਟ ਐਵਾਰਡੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਅਗਲੇ ਜਿਲ੍ਹਾ ਪੱਧਰੀ ਮੁਕਾਬਲੇ ਵਾਸਤੇ ਸ਼ੁਭ-ਕਾਮਨਾਵਾਂ ਦਿੱਤੀਆਂ। ਉਹਨਾਂ ਦੱਸਿਆ ਕਿ ਪਿਛਲੇ ਸਾਲ ਵੀ ਇਸ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਜਿਲ੍ਹੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਸੀ। ਸੁਭਿੰਦਰਜੀਤ ਸਿੰਘ ਨੇ ਇਹਨਾਂ ਮੁਕਾਬਲਿਆਂ ਦੇ ਆਯੋਜਨ ਲਈ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਰਮਜੀਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਮੈਡਮ ਰਜਿੰਦਰ ਕੌਰ ਦੇ ਭਰਪੂਰ ਜਤਨਾ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਅਟਾਫ ਵਿੱਚ ਮੈਡਮ ਅਦਿਤੀ, ਸੀ. ਮਹਾਵੀਰ ਕੁਮਾਰ, ਰੇਸ਼ਮ ਸਿੰਘ, ਮੈਡਮ ਨਵਦੀਪ ਕੌਰ, ਮੈਡਮ ਗੁਰਜੀਤ ਕੌਰ, ਜਗਮੀਤ ਕੌਰ ਆਦਿ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply