Tuesday, July 21, 2026

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ

ਅਜਨਾਲਾ ਹਲਕੇ ਦੀਆਂ ਸੰਗਤਾਂ ਨੂੰ ਲੈ ਕੇ ਵਿਸ਼ੇਸ਼ ਰੇਲ ਗੱਡੀ ਨਾਂਦੇੜ ਸਾਹਿਬ ਲਈ ਰਵਾਨਾ

ppn2209201613

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਅੱਜ ਸਵੇਰੇ ਅਜਨਾਲਾ ਹਲਕੇ ਦੀਆਂ ਸੰਗਤਾਂ ਨੂੰ ਲੈ ਕੇ ਵਿਸ਼ੇਸ਼ ਰੇਲ ਗੱਡੀ ਨਾਂਦੇੜ ਸਾਹਿਬ ਲਈ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ  ਰਵਾਨਾ ਹੋਈ।  ਵਿਧਾਨ ਸਭਾ ਹਲਕਾ ਅਜਨਾਲਾ ਦੇ ਰਮਦਾਸ, ਹਰਛਾ ਛੀਨਾ  ਬਲਾਕਾਂ ਦੇ 1000 ਤੋਂ ਵੱਧ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਸ ਰੇਲ ਗੱਡੀ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਡਾ: ਰਤਨ ਸਿੰਘ ਅਜਨਾਲਾ ਨੇ ਝੰਡੀ ਦੇ ਕੇ ਰਵਾਨਾ ਕੀਤਾ।
ਡਾ: ਅਜਨਾਲਾ  ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇਕ ਨਿਵੇਕਲਾ ਅਤੇ ਸ਼ਲਾਘਾਯੋਗ ਉਪਰਾਲਾ ਹੈ, ਜਿਸ ਤਹਿਤ ਲੋਕਾਂ ਨੂੰ ਆਪਣੇ ਗੁਰੂਧਾਮਾਂ ਅਤੇ ਤੀਰਥਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਾਂਦੇੜ ਸਾਹਿਬ ਵਿਚਲੇ ਗੁਰੂਧਾਮਾਂ ਦੇ ਦਰਸ਼ਨਾਂ ਉਪਰੰਤ 27 ਸਤੰਬਰ, 2016   ਨੂੰ ਸੰਗਤਾਂ ਵਾਪਸ ਪਰਤਣਗੀਆਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸ਼ਰਧਾਲੁਆਂ ਦੇ ਖਾਣ-ਪੀਣ, ਨਾਂਦੇੜ ਸਾਹਿਬ ਵਿੱਚ ਠਹਿਰਨ ਅਤੇ ਆਉਣ-ਜਾਣ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨਾਂ ਇਸ ਯਾਤਰਾ ਯੋਜਨਾ ਲਈ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਜਿਨ੍ਹਾਂ ਦੀ ਬਦੌਲਤ ਉਹ ਲੋਕ ਵੀ ਗੁਰੂਧਾਮਾਂ ਦੇ ਦਰਸ਼ਨ ਕਰ ਰਹੇ ਹਨ, ਜਿਨ੍ਹਾਂ ਲਈ ਆਰਥਿਕ ਤੰਗੀ ਜਾਂ ਕਿਸੇ ਹੋਰ ਕਾਰਨ ਇਹ ਸੰਭਵ ਨਹੀਂ ਸੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ  ਦਰਸ਼ਨ ਯਾਤਰਾ ਸਕੀਮ ਤਹਿਤ ਕਰੋੜਾਂ ਰੁਪਏ ਦਾ ਬਜਟ ਇਸ ਯੋਜਨਾ ਲਈ ਰੱਖਿਆ ਹੈ ਅਤੇ ਇਸ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ ਤੋਂ ਇਲਾਵਾ ਕਾਸ਼ੀ, ਮਾਤਾ ਵੈਸ਼ਨੋ ਦੇਵੀ, ਸਾਲਾਸਾਰ ਧਾਮ ਅਤੇ ਅਜਮੇਰ ਸ਼ਰੀਫ ਦਰਗਾਹ ਦੇ ਦਰਸ਼ਨ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਇਹ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਵਿਚ ਸਫਰ ਦੇ ਨਾਲ-ਨਾਲ ਰਸਤੇ ਵਿਚ ਰੋਟੀ-ਪਾਣੀ, ਤੀਰਥ ਸਥਾਨ ‘ਤੇ ਦੋ ਦਿਨ ਦੀ ਮੁਫਤ ਰਿਹਾਇਸ਼ ਅਤੇ ਖਾਣੇ ਦੀ ਸਹੂਲਤ ਅਤੇ ਉਥੇ ਪਹੁੰਚਣ ਮਗਰੋਂ ਤੀਰਥ ਸਥਾਨ ਤੱਕ ਜਾਣ ਲਈ ਬੱਸਾਂ ਆਦਿ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਇਥੋਂ ਤੱਕ ਕਿ ਸ਼ਰਧਾਲੂਆਂ ਨੂੰ ਸਟੇਸ਼ਨ ਤੱਕ ਛੱਡਣ ਅਤੇ ਵਾਪਸੀ ‘ਤੇ ਘਰਾਂ ਤੱਕ ਪਹੁੰਚਾਉਣ ਦੇ ਵੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸz ਤਜਿੰਦਰਪਾਲ ਸਿੰਘ ਸੰਧੂ, ਐਸ:ਡੀ:ਐਮ ਡਾ: ਅਨੂਪ੍ਰੀਤ ਕੌਰ, ਜਿਲ੍ਹਾ ਟਰਾਂਸਪੋਰਟ ਅਫਸਰ ਮੈਡਮ ਲਵਜੀਤ ਕਲਸੀ, ਡੀ:ਡੀ:ਪੀ:ਓ ਹਰਜਿੰਦਰ ਸਿੰਘ, ਸੁਖਰਾਜ ਸਿੰਘ ਨਾਇਬ ਤਹਿਸੀਲਦਾਰ, ਸ੍ਰੀ ਸਖਵੰਤ ਸਿੰਘ, ਜਗਸੀਰ ਸਿੰਘ ਨਾਇਬ ਤਹਿਸੀਲਦਾਰ ਅਤੇ ਹੋਰ ਸ਼ਖਸੀਅਤਾ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply