Friday, October 2, 2026

ਸਰਕਾਰ ਬਣਨ ਤੋਂ ਬਾਅਦ ਸਕੂਲਾਂ ਲਈ ਰੈਗੁਲੇਟਰੀ ਕਮਿਸ਼ਨ ਬਣਾਏਗੀ ਕਾਂਗਰਸ – ਚੰਨੀ

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ‘ਤੇ ਸਕੂਲੀ ਵਿਦਿਆਰਥੀਆਂ ਦੀਆਂ ਜ਼ਿੰਦਗੀਆਂ ਦੀ ਰਾਖੀ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ

ppn2209201616

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ)- ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਸਕੂਲ ਬੱਸ ਦੇ ਹਾਦਸੇ ਦੇ ਸ਼ਿਕਾਰ ਹੋਣ ਕਾਰਨ 8 ਬੱਚਿਆਂ ਦੀ ਮੌਤ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸੜਕ ਦੀ ਹਾਲਤ ਅਜਿਹੀ ਸੀ, ਜਿਸ ਕਾਰਨ ਬੱਚਿਆਂ ਨਾਲ ਹਾਦਸਾ ਵਾਪਰਿਆ। ਇਹ ਹਾਦਸੇ ਪੰਜਾਬ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹਦੇ ਹਨ। ਡਿਪਟੀ ਮੁੱਖ ਮੰਤਰੀ ਵੱਲੋਂ ਹਜ਼ਾਰਾਂ ਕਰੋੜਾਂ ਰੁਪਇਆਂ ਨਾਲ ਰੋਡ ਨੇਟਵਰਕ ਸਥਾਪਤ ਕਰਨ ਦੇ ਦਾਅਵੇ ਝੂਠੇ ਸਾਬਤ ਹੋਏ ਹਨ ਤੇ ਪੰਜਾਬ ਦੀਆਂ ਸੜਕਾਂ ਦੀ ਇਹ ਅਸਲਿਅਤ ਹੈ। ਉਨ੍ਹਾਂ ਨੇ ਮ੍ਰਿਤਕ ਬੱਚਿਆਂ ਦੇ ਮਾਪਿਆਂ ਨੂੰ ਸ਼ਾਂਤੀ ਬਣਾਏ ਰੱਖਣ ਅਤੇ ਇਸ ਦੁੱਖ ਦੀ ਘੜੀ ਤੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ।
ਸਰਕਾਰ ਬਣਾਉਣ ਤੋਂ ਬਾਅਦ ਕਾਂਗਰਸ ਪਾਰਟੀ ਪ੍ਰਾਈਵੇਟ ਸਕੂਲਾਂ ਦੀ ਕਾਰਜਪ੍ਰਣਾਲੀ ‘ਤੇ ਨਿਗਰਾਨੀ ਰੱਖਣ ਲਈ ਇਕ ਰੈਗੁਲੇਟਰੀ ਕਮਿਸ਼ਨ ਬਣਾਏਗੀ। ਇਸ ਮੌਕੇ ਚੰਨੀ ਸਾਰੇ ਸੱਤੋਂ ਪਰਿਵਾਰਾਂ ਕੋਲ ਗਏ, ਜਿਨ੍ਹਾਂ ਦੇ ਬੱਚੇ ਬੱਸ ਹਾਦਸੇ ਦੌਰਾਨ ਮਾਰੇ ਗਏ ਹਨ ਅਤੇ ਬਾਅਦ ਉਹ ਜ਼ਖਮੀਆਂ ਨੂੰ ਹਸਪਤਾਲ ਵਿੱਚ ਮਿੱਲਣ ਵੀ ਗਏ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply