Wednesday, March 25, 2026

ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ

ਫਾਜ਼ਿਲਕਾ, 23 ਸਤੰਬਰ (ਵਨੀਤ ਅਰੋੜਾ)- ਜ਼ਿਲ੍ਹੇ ਵਿਚ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ ਸਬੰਧੀ ਖਰੀਦ ਏਜੰਸੀਆਂ ਨੂੰ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਸਮੂਹ ਮਾਰਕੀਟ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਪੀਣ ਵਾਲੇ ਪਾਣੀ, ਬਿਜਲੀ ਆਦਿ ਬੁਨਿਆਦੀ ਸਹੂਲਤਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿਚ 17 ਫੀਸਦੀ ਤੋਂ ਜਿਆਦਾ ਨਮੀ ਵਾਲਾ ਝੋਨਾ ਮੰਡੀਆਂ ਵਿਚ ਨਾ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕੀਤੀ ਜਾਵੇ। ਰਾਤ ਸਮੇਂ ਕਟਾਈ ਕਰਨ ਵਾਲੇ ਕੰਬਾਇਨ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply