Wednesday, March 18, 2026

ਮਗਨਰੇਗਾ ਕਰਮਚਾਰੀ ਯੂਨੀਅਨ ਨੈ ਮੰਗਾਂ ਨੂੰ ਲੈ ਕੇ ਕੀਤੀ ਕਲਮਛੱੜ ਹੜ੍ਹਤਾਲ

ppn2309201633

ਫਾਜ਼ਿਲਕਾ, 23 ਸਤੰਬਰ (ਵਿਨੀਤ ਅਰੋੜਾ)- ਸਮੂਹ ਪੰਜਾਬ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜ ਦੇ ਸਾਰਿਆਂ ਜ਼ਿਲ੍ਹਿਆਂ ਅਤੇ ਬਲਾਕਾਂ ਵਿਚ ਕਲਮਛੱਡ ਹੜ੍ਹਤਾਲ ਕਰਨ ਸਬੰਧੀ ਲਏ ਗਏ ਫੈਸਲੇ ਦੇ ਤਹਿਤ  ਅੱਜ ਤੀਸਰੇ ਦਿਨ ਵੀ ਮਗਨਰੇਗਾ ਕਰਮਚਾਰੀ ਯੂਨੀਅਨ ਫਾਜ਼ਿਲਕਾ ਦੇ ਮੈਂਬਰਾਂ ਵੱਲੋਂ ਸਥਾਨਕ  ਬੀਡੀਪੀਓ ਦਫ਼ਤਰ ਵਿਚ ਕਲਮਛੱਡ ਹੜ੍ਹਤਾਲ ਜਾਰੀ ਰੱਖ ਕੇ ਧਰਨਾ ਦਿੱਤਾ ਗਿਆ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਬਲਾਕ ਫਾਜ਼ਿਲਕਾ ਦੇ ਪ੍ਰਧਾਨ ਰਾਜਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਕਾਰਨ ਮਗਨਰੇਗਾ ਕਰਮਚਾਰੀਆਂ ਨੂੰ ਵੱਖ ਵੱਖ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਹੁਣ ਸਾਰੇ ਕਰਮਚਾਰੀ ਇੱਕਜੁਟ ਹੋ ਗਏ ਹਨ ਅਤੇ ਮਗਨਰੇਗਾ ਕਰਮਚਾਰੀ ਆਪਣਾ ਬਣਦਾ ਹੱਕ ਲੈਕੇ ਰਹਿਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਰਿਆਂ ਮਗਨਰੇਗਾ ਕਰਮਚਾਰਆਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਕਮਰਚਾਰੀਆਂ ਦੀ ਕਲਮਛੱਡ ਹੜ੍ਹਤਾਲ ਜਾਰੀ ਰਹੇਗੀ ਅਤੇ ਕੋਈ ਵੀ ਕਰਮਚਾਰੀ ਕੰਮ ਨਹੀਂ ਕਰੇਗਾ ਅਤੇ ਫੀਲਡ ਦਾ ਕੰਮ ਵੀ ਠੱਪ ਰੱਖਿਆ ਜਾਵੇਗਾ।
ਬਲਾਕ ਪ੍ਰਧਾਨ ਨੇ ਦੱਸਿਆ ਕਿ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਜਾਣਾ ਸੀ ਪਰ 26 ਸਤੰਬਰ ਸੋਮਵਾਰ ਨੂੰ ਚੰਡੀਗੜ੍ਹ ਵਿਚ ਮੀਟਿੰਗ ਰੱਖੇ ਜਾਣ ਕਾਰਨ ਸੂਬਾਈ ਕਮੇਟੀ ਵੱਲੋਂ ਲਏ ਗਏ ਫੈਸਲੇ ਦੇ ਚਲਦੇ ਉਕਤ ਧਰਨਾ ਇੱਕ ਵਾਰ ਕੈਂਸਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ 26 ਸਤੰਬਰ ਦੀ ਮੀਟਿੰਗ ਵਿਚ ਮਗਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਫੈਸਲਾ ਨਾ ਲਿਆ ਗਿਆ ਤਾਂ ਕਰਮਚਾਰੀ ਆਪਣੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਦੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰਨਗੇ। ਜਿਸ ਵਿਚ ਜ਼ਿਲ੍ਹੇ ਦੇ ਸਾਰੇ ਕਰਮਚਾਰੀ ਹਿੱਸਾ ਲੈਣਗੇ। ਇਸ ਮੌਕੇ ਮਗਨਰੇਗਾ ਕਰਮਚਾਰੀਆਂ ਨੇ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ। ਇਸ ਮੋਕੇ ਮੀਤ ਪ੍ਰਧਾਨ ਸੁਨੀਲ ਕੁਮਾਰ, ਰਜੇਸ਼ ਕੁਮਾਰ ਬੇਦੀ, ਮਨੀਸ਼ ਕੁਮਾਰ, ਦਲਜੀਤ ਸਿੰਘ, ਦਲੀਪ ਸਿੰਘ, ਰਜਿੰਦਰ ਕੁਮਾਰ, ਕੁਲਦੀਪ ਸਿੰਘ ਅਤੇ ਹੋਰ ਕਰਮਚਾਰੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply