Tuesday, September 29, 2026

ਬੇਅਦਬੀ ਦੀਆਂ ਘਟਨਾਵਾਂ ਨਾਲ ਹਰ ਪੰਥ ਦਰਦੀਆਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ – ਗਿ: ਗੁਰਬਚਨ ਸਿੰਘ

G. Gurbachan S11aਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ)- ਜਲੰਧਰ ਸ਼ੇਰ ਸਿੰਘ ਕਲੋਨੀ ਵਾਲਾ ਪੁੱਲ ਨਹਿਰ ਵਿਚੋਂ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰਿਆਂ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਵਿਚ ਨਹੀਂ ਆ ਰਹੀਆਂ।ਜਿਸ ਨਾਲ ਹਰ ਪੰਥ ਦਰਦੀ ਤੇ ਪੰਥ ਹਿਤੇਸ਼ੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਘਟਨਾ ‘ਤੇ ਗਹਿਰੇ ਦੁੱਖ ਦਾ ਇਜਹਾਰ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਦਾ ਕੋਈ ਧਰਮ ਨਹੀਂ ਹੁੰਦਾ।ਇਸ ਲਈ ਉਨ੍ਹਾਂ ਨੇ ਇਸ ਘਟਨਾ ਵਿਚ ਦੋਹਾਂ ਫਿਰਕਿਆਂ ਨੂੰ ਲੜਾਉਣ ਦੀ ਨੀਯਤ ਨਾਲ ਹਿੰਦੂ ਧਰਮ ਦੇ ਗ੍ਰੰਥ ਗੀਤਾ ਦੇ ਪੱਤਰੇ ਵੀ ਪਾੜ ਕੇ ਸੁੱਟੇ ਹਨ।
ਸਿੰਘ ਸਾਹਿਬ ਨੇ ਬੋਲਦਿਆਂ ਕਿਹਾ ਕਿ ਸਥਾਨਿਕ ਪ੍ਰਸ਼ਾਸ਼ਨ ਇਸ ਘਟਨਾ ਨਾਲ ਸਬੰਧਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਵੇ ਅਤੇ ਜਿਸ ਪਾਵਨ ਸਰੂਪ ਵਿਚੋਂ ਇਹ ਪੱਤਰੇ ਲਏ ਗਏ ਹਨ, ਉਸ ਪਾਵਨ ਸਰੂਪ ਦਾ ਵੀ ਪਤਾ ਲਗਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਸ਼ਰਾਰਤੀ ਅਨਸਰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣ।ਗੁਰੂ ਦੀਆਂ ਸੰਗਤਾਂ ਵੀ ਸੁਚੇਤ ਹੋ ਕੇ ਗੁਰਦੁਆਰਾ ਸਾਹਿਬਾਨਾਂ ਵਿਖੇ 24 ਘੰਟੇ ਪਹਿਰਾ ਦੇਣ ਦੀ ਸੇਵਾ ਨੂੰ ਯਕੀਨੀ ਬਣਾਉਣ ਅਤੇ ਸਰਕਾਰ ਵੀ ਇਨ੍ਹਾਂ ਹੋ ਰਹੀਆਂ ਘਟਨਾਵਾਂ ਸਬੰਧੀ ਸਖ਼ਤ ਕਾਰਵਾਈ ਕਰਦਿਆਂ ਪ੍ਰਸ਼ਾਸ਼ਨ ਰਾਹੀਂ ਤੁਰੰਤ ਇਸ ਤਰ੍ਹਾਂ ਦੇ ਅਨਸਰਾਂ ਨੂੰ ਲੱਭ ਕੇ ਕਾਨੂੰਨੀ ਕਾਰਵਾਈ ਕਰੇ।

 

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply