ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ ਸੱਗੂ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਵਿਸ਼ੇਸ਼ ਮੁਹਿੰਮ ਭਲਕੇ ਮਿਤੀ 25 ਸਤੰਬਰ ਦਿਨ ਐਤਵਾਰ ਨੂੰ ਚਲਾਈ ਜਾ ਰਹੀ ਹੈ ਅਤੇ ਇਸ ਦਿਨ ਸਮੂਹ ਬੀ. ਐਲ. ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ ਹਾਜ਼ਰ ਰਹਿਣਗੇ ਅਤੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਸ ਦੌਰਾਨ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਨਿਯੁਕਤ ਈ-ਰੋਲ ਅਬਜ਼ਰਵਰ (ਕਮਿਸ਼ਨਰ ਜਲੰਧਰ ਡਵੀਜ਼ਨ) ਅਤੇ ਹੋਰ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੀ ਚੈਕਿੰਗ ਵੀ ਕਰਨਗੇ। ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੌਕੇ ਆਪਣੇ ਅਧੀਨ ਆਉਂਦੇ ਬੀ. ਐਲ. ਓਜ਼ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਜਨਤਾ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਵਿਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6, ਦਰਜ ਇੰਦਰਾਜ ਕਟਵਾਉਣ ਲਈ ਫਾਰਮ ਨੰਬਰ 7, ਦਰਜ ਇੰਦਰਾਜ ਦਰੁਸਤ ਕਰਵਾਉਣ ਲਈ ਫਾਰਮ ਨੰਬਰ 8 ਅਤੇ ਉਸੇ ਹਲਕੇ ਵਿਚ ਇਕ ਪੋਲਿੰਗ ਸਟੇਸ਼ਨ ਤੋਂ ਦੂਜੇ ਪੋਲਿੰਗ ਸਟੇਸ਼ਨ ਵਿਚ ਵੋਟ ਤਬਦੀਲ ਕਰਵਾਉਣ ਲਈ ਫਾਰਮ ਨੰਬਰ 8 ਏ ਵਰਤਿਆ ਜਾਵੇਗਾ ਅਤੇ ਪ੍ਰਵਾਸੀ ਭਾਰਤੀਆਂ ਦੀਆਂ ਵੋਟਾਂ ਬਣਵਾਉਣ ਲਈ ਫਾਰਮ ਨੰਬਰ 6ਏ ਵਰਤਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਾਂ ਬਣਾਉਣ ਜਾਂ ਉਨ੍ਹਾਂ ਵਿਚ ਦਰੁਸਤੀ ਕਰਵਾਉਣ ਲਈ ਇਸ ਵਿਸ਼ੇਸ਼ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media