ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਦੇ ਖਿਲਾਫ਼ ਉਠ ਰਹੀ ਆਵਾਜ਼ ਨੂੰ ਦਬਾਉਣ ਲਈ ਅਕਾਲੀ ਭਾਜਪਾ ਸਰਕਾਰ ਜਨਤਾ ਤੇ ਤਾਨਾਸ਼ਾਹ ਰਵਈਆ ਅਪਣਾ ਰਹੀ ਹੈ। ਜਿਸਦੀ ਮਿਸਾਲ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਆਪਣੇ ਵਿਧਾਨਸਭਾ ਖੇਤਰ ਵਿਚ ਵੇਖਣ ਨੂੰ ਮਿਲਦੀ ਹੈ। ਜਿੱਥੇ ਆਪਣੇ ਹੱਕ ਦੀਆਂ ਮੰਗਾਂ ਨੂੰ ਲੈ ਕੇ ਸ਼ਾਤਮਈ ਢੰਗ ਨਾਲ ਸੰਘਰਸ਼ ਕਰ ਰਹੇ ਅਧਿਆਪਕ ਅਤੇ ਕਰਮਚਾਰੀ ਸੰਗਠਨਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਨੇ ਉਨ੍ਹਾਂ ਤੇ ਅਤਿਆਚਾਰ ਕਰਕੇ ਥਾਣਿਆਂ ਵਿਚ ਬੰਦ ਕਰਕੇ ਝੂਠੇ ਪਰਚੇ ਦਰਜ਼ ਕਰਵਾ ਦਿੱਤੇ।
ਇਹ ਗੱਲ ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਵਿਧਾਨਸਭਾ ਤੋਂ ਉਮੀਦਵਾਰ ਸਮਰਬੀਰ ਸਿੰਘ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿਚ ਕਹੀ।ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਭ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ ਅਤੇ ਅੰਨ੍ਹੀ, ਗੂੰਗੀ ਅਤੇ ਬੋਲੀ ਸਰਕਾਰ ਨੂੰ ਜਗਾਉਣ ਲਈ ਸੰਘਰਸ਼ ਕਰ ਰਹੇ ਹਨ। ਲੋਕਾਂ ਤੇ ਪਰਚੇ ਦਰਜ਼ ਕਰਨਾ ਗਲਤ ਹੈ। ਉਨ੍ਹਾਂ ਕਿਹਾ ਕਿ ਵਾਰ ਵਾਰ ਸਰਕਾਰ ਉਨ੍ਹਾਂ ਨੂੰ ਝੂਠੇ ਭਰੋਸੇ ਦੇ ਕੇ ਫਿਰ ਤੋਂ ਪੰਜਾਬ ਵਿਚ ਸਤਾ ਹਾਸਲ ਕਰਨਾ ਚਾਹੁੰਦੀ ਹੈ, ਜੇਕਰ ਸਰਕਾਰ ਸਹੀ ਕੰਮ ਕਰਦੀ ਤਾਂ ਅਧਿਆਪਕ ਅਤੇ ਕਰਮਚਾਰੀ ਸੰਗਠਨਾਂ ਨੂੰ ਸੰਘਰਸ਼ ਦੀ ਜ਼ਰੂਰਤ ਹੀ ਨਹੀਂ ਪੈਣੀ ਸੀ।
ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਤੋਂ ਅੱਜ ਹਰ ਵਰਗ ਦੁੱਖੀ ਹੈ ਜਿਸ ਨੂੰ ਲੈ ਕੇ ਲੋਕਾਂ ਵਿਚ ਰੋਸ ਹੈ। ਜਿਸ ਜਨਤਾ ਨੇ ਇਨ੍ਹਾਂ ਨੂੰ ਸੱਤਾ ਵਿਚ ਬਿਠਾਇਆ ਅੱਜ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਅਤੇ ਸਿਰਬਫ਼ ਉਨ੍ਹਾਂ ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਦੇ ਖਿਲਾਫ਼ ਲੋਕ ਆਵਾਜ਼ ਬੁਲੰਦ ਕਰ ਰਹੇ ਹਨ ਜਿਸਨੂੰ ਸਰਕਾਰ ਦਬਾਉਣਾ ਚਾਹੁੰਦੀ ਹੈ।ਲੇਕਿਨ ਸਰਕਾਰ ਜਨਤਾ ਦੀ ਇਸ ਆਵਾਜ਼ ਨੂੰ ਦਬਾ ਨਹੀਂ ਸਕੇਗੀ ਅਤੇ ਲੋਕ ਇਸ ਅਤਿਆਚਾਰ ਦਾ ਬਦਲਾ 2017 ਵਿਧਾਨਸਭਾ ਦੀਆਂ ਚੋਣਾਂ ਵਿਚ ਇਸ ਸਰਕਾਰ ਨੂੰ ਸੱਤਾ ਤੋਂ ਚਲਦਾ ਕਰਕੇ ਲੈਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ 2017 ਦੀ ਸਰਕਾਰ ਵਿਚ ਸਾਰਿਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media