Monday, July 8, 2024

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਜਾਗਰੂਕਤਾ ਕੈਂਪ

ppn2409201611
ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)-  ਡੇਅਰੀ ਵਿਕਾਸ ਵਿਭਾਗ ਦੀ ਇਕਾਈ ਜ਼ਿਲਾ ਫਾਜ਼ਿਲਕਾ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਬੇਗਾਂ ਵਾਲੀ ਵਿਚ ਡਾਇਰੈਕਟਰ ਇੰਦਰਜੀਤ ਸਿੰਘ ਸਰਾਂ ਦੀ ਪ੍ਰਧਾਨਗੀ ਵਿਚ ਡੇਅਰੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਪ੍ਰੋਗਰਾਮ ਦੇ ਮੁੱਖ ਬਲਾਰੇ ਡਾ. ਜੈ ਲਾਲ ਕੱਕੜ ਸਾਬਕਾ ਡਿਪਟੀ ਡਾਇਰੈਕਟਰ ਨੇ ਦੁੱਧ ਉਤਪਾਦਕਾਂ ਨੂੰ ਡੇਅਰੀ ਧੰਦੀ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੀੜ੍ਹੀ ਦਰ ਪੀੜ੍ਹੀ ਇਸ ਧੰਦੇ ਨਾਲ ਜੁੜੇ ਹੋਣ ਕਾਰਨ ਪਸ਼ੂ ਪਾਲਕ ਡੇਅਰੀ ਦੀਆਂ ਪੁਰਾਣੀਆਂ ਤਕਨੀਕਾਂ ਅਪਣਾ ਰਹੇ ਹਨ ਅਤੇ ਇਨ੍ਹਾਂ ਦੇ ਕੋਲ ਪਸ਼ੂਆਂ ਦੀ ਨਸ਼ਲ ਸੁਧਾਰ, ਖਾਦ ਖੁਰਾਕ, ਸਾਂਭ ਸੰਭਾਲ, ਪਸ਼ੂਆਂ ਦੀਆਂ ਬਿਮਾਰੀਆਂ ਅਤੇ ਇਨ੍ਹਾਂ ਤੋਂ ਬਚਣ ਲਈ ਕੋਈ ਗਿਆਨ ਨਹੀਂ ਹੁੰਦਾ।
ਇਸ ਲਈ ਇਨ੍ਹਾਂ ਨੂੰ ਇਨਬ੍ਰੀਡਿੰਗ, ਘੱਟ ਪੈਦਾਵਾਰ ਅਤੇ ਵੱਧ ਪੈਦਾਵਾਰ ਖਰਚ ਵਰਗੀਆਂ ਸਮਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਦੁੱਧ ਉਤਪਾਦਕ ਇਸ ਧੰਦੇ ਤੋਂ ਮੂੰਹ ਮੋੜਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਕੈਂਪਾਂ ਦਾ ਮੰਤਵ ਲੋਕਾਂ ਨੂੰ ਇਸ ਧੰਦੇ ਦੇ ਪ੍ਰਤੀ ਹੋਰ ਉਤਸਾਹਤ ਕਰਨਾ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤ ਕਿ ਉਹ ਵਿਭਾਗ ਦੇ ਮਾਹਿਰਾਂ ਦੇ ਤਜ਼ਰਬੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਧੰਦੇ ਸਬੰਧੀ ਨਵੀਆਂ ਤਕਨੀਕਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਏਆਰਪੀ ਗੁਰਮੇਲ ਸਿੰਘ ਨੇ ਪਸ਼ੁਆਂ ਦੀ ਡੀਵਰਮਿੰਗ ਅਤੇ ਪਸ਼ੂਆਂ ਦੇ ਕਰਜ਼ੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅੰਤ ਵਿਚ ਪਿੰਡ ਦੇ ਸਰਪੰਚ ਕ੍ਰਿਸ਼ਨ ਲਾਲ, ਪੰਚਾਇਤ ਸਕੱਤਰ ਸ਼ਰਵਨ ਕੁਮਾਰ ਨੇ ਕੈਬੀਨੇਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਅਤੇ ਪੰਜਾਬ ਸਰਕਾਰ ਦਾ ਪਿੰਡਾਂ ਵਿਚ ਕੈਂਪ ਲਗਾਕੇ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਸਬੰਧੀ ਧੰਨਵਾਦ ਕੀਤਾ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply