ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਫਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸ਼ਤੀ ਦੀ ਪੰਚਾਇਤ ਵੱਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਨੂੰ ਫਰਨੀਚਰ ਦਾ ਸਮਾਨ ਅਤੇ ਬੱਚਿਆਂ ਦੇ ਬੈਠਣ ਲਈ ਟਾਟ ਭੇਂਟ ਕੀਤੇ ਗਏ।
ਇਸ ਮੌਕੇ ਪੰਚਾਇਤ ਵੱਲੋਂ ਸਕਲ ਵਿਚ ਪਾਣੀ ਦੇ ਪ੍ਰਬੰਧ ਲਈ ਨਲਕੇ ਵੀ ਲਗਵਾਏ ਗਏ।ਇਸ ਮੌਕੇ ਪਿੰਡ ਦੀ ਸਰਪੰਚ ਵਿਦਿਆ ਬਾਈ, ਐਸਐਮਸੀ ਚੇਅਰਮੈਨ ਪ੍ਰੀਤਮ ਸਿੰਘ, ਪ੍ਰਾਇਮਰੀ ਸਕੂਲ ਮੁੱਖੀ ਮਨੋਜ਼ ਧੂੜੀਆ, ਹਾਈ ਸਕੂਲ ਮੁੱਖੀ ਵਿਨੋਦ ਕੁਮਾਰ, ਗੁਰਜੀਤ ਸਿੰਘ, ਲਖਵਿੰਦਰ ਸਿੰਘ, ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਪ੍ਰਧਾਨ ਇਨਕਲਾਬ ਸਿੰਘ, ਮੈਡਮ ਸ਼ਵੇਤਾ, ਗੁਰਦੇਵ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਅੰਤ ਵਿਚ ਸਕੂਲ ਮੁੱਖੀ ਵੱਲੋਂ ਪਿੰਡ ਦੀ ਪੰਚਾਇਤ ਦਾ ਸਮਾਨ ਦੇਣ ਸਬੰਧੀ ਧੰਨਵਾਦ ਕੀਤਾ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …