ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕੈਨੇਡਾ ਦੇ ਕਿਊਬੇਕ ਦੀ ਸੁਪਰੀਮ ਕੋਰਟ ਵੱਲੋਂ ਤਿੰਨ ਸਿੱਖ ਡਰਾਈਵਰਾਂ ਨੂੰ ਕੰਮ ‘ਤੇ ਹੈਲਮਟ ਪਾ ਕੇ ਜਾਣ ਅਤੇ ਕਿਸੇ ਕਿਸਮ ਦੀ ਛੋਟ ਨਾ ਦੇਣ ਦੇ ਫੈਸਲੇ ਨੂੰ ਨਿਰਾਸ਼ਾਜਨਕ ਦੱਸਿਆ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਊਬੇਕ ਸੁਪੀਰੀਅਰ ਅਦਾਲਤ ਦੇ ਜੱਜ ਆਂਦਰੇ ਪ੍ਰੋਵੋਸਟ ਨੂੰ ਆਪਣੇ ਫੈਸਲੇ ‘ਤੇ ਦੁਬਾਰਾ ਵਿਚਾਰ ਕਰਨ ਲਈ ਕਹਿੰਦਿਆਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਕਕਾਰਾਂ ਤੋਂ ਇਲਾਵਾ ਖ਼ਾਲਸਾ ਪੰਥ ਨੂੰ ਦਸਤਾਰ ਦੀ ਦਾਤ ਬਖ਼ਸ਼ ਕੇ ਇਕ ਵੱਖਰੀ ਤੇ ਨਿਰਾਲੀ ਪਹਿਚਾਣ ਦਿੱਤੀ ਹੈ।ਉਨ੍ਹਾਂ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਨੇ ਜਿਥੇ ਸਿੱਖ ਨੂੰ ਸਾਬਤ ਸੂਰਤ ਰਹਿਣ ਲਈ ਪ੍ਰੇਰਿਆ ਹੈ, ਉਥੇ ਕੇਸਾਂ ਦੀ ਸੰਭਾਲ ਲਈ ਦਸਤਾਰ ਸਜਾਉਣ ਦਾ ਉਦੇਸ਼ ਵੀ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਦਸਤਾਰ ਦੀ ਵਿਸ਼ੇਸ਼ ਮਹੱਤਤਾ ਹੈ।ਉਨ੍ਹਾਂ ਕਿਹਾ ਕਿ ਹੈਲਮਟ ਸਿੱਖਾਂ ਦੇ ਕੇਸਾਂ ਤੇ ਫਿਟ ਨਹੀਂ ਬੈਠਦਾ ਇਸ ਲਈ ਸਿੱਖਾਂ ਨੂੰ ਦਸਤਾਰ ਸਜਾਉਣ ਵਾਸਤੇ ਕੈਨੇਡਾ ਸਰਕਾਰ ਨੂੰ ਸਪੈਸ਼ਲ ਛੋਟ ਦੇਣੀ ਚਾਹੀਦੀ ਹੈ ਜਿਨ੍ਹਾਂ ਨੇ ਕੈਨੇਡਾ ਦੇ ਇਤਿਹਾਸ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ ਕਿ ਕੈਨੇਡਾ ਦੀ ਨਵੀਂ ਬਣੀ ਟਰੂਡੋ ਸਰਕਾਰ ਵਿੱਚ ਸ. ਹਰਜੀਤ ਸਿੰਘ ਸੱਜਣ ਨੂੰ ਰੱਖਿਆ ਮੰਤਰੀ ਬਣਾਇਆ ਗਿਆ ਹੈ ਤੇ ਉਨ੍ਹਾਂ ਤੋਂ ਇਲਾਵਾ ਬਹੁਤ ਸਾਰੇ ਪੰਜਾਬੀ ਵੀ ਸ਼ਾਮਲ ਹਨ ਇਸ ਦੇ ਬਾਵਜੂਦ ਕਿਊਬੇਕ ਦੀ ਅਦਾਲਤ ਵੱਲੋਂ ਸਿੱਖਾਂ ਖਿਲਾਫ਼ ਅਜਿਹਾ ਫੈਸਲਾ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਬਰਤਾਨੀਆ ਦੀ ਸਰਕਾਰ ਵੱਲੋਂ ਸਿੱਖਾਂ ਨੂੰ ਦਸਤਾਰ ਸਜਾ ਕੇ ਕੰਮ ‘ਤੇ ਆਉਣ ਦੀ ਆਗਿਆ ਦਿੱਤੀ ਗਈ ਹੈ ਜੋ ਸਿੱਖ ਪੰਥ ਲਈ ਬੜੇ ਮਾਣ ਵਾਲੀ ਗੱਲ ਹੈ।ਉਨ੍ਹਾਂ ਕੈਨੇਡਾ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕੰਮ ਵਾਲੀਆਂ ਥਾਵਾਂ ‘ਤੇ ਸਿੱਖਾਂ ਲਈ ਦਸਤਾਰ ਸਜਾਉਣ ਨੂੰ ਯਕੀਨੀ ਬਣਾਉਣ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media