
ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) -ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਨਵੀਆਂ ਬਣੀਆਂ ਭੱਠੀਆਂ ਤੇ ਸ਼ੈੱਡ ਦਾ ਉਦਘਾਟਨ ਕੀਤਾ ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਗਿਆਨੀ ਬਲਜਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਲਿਆ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਦੀਆਂ ਤਿੰਨ ਨਵੀਆਂ ਬਣੀਆਂ ਭੱਠੀਆਂ ਅਤੇ ਸ਼ੈੱਡ ਦੀ ਸੇਵਾ ਸ਼ੋ੍ਰਮਣੀ ਕਮੇਟੀ ਵੱਲੋਂ ਸੰਤ ਬਾਬਾ ਲਾਭ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ ਨੂੰ ਸੌਂਪੀ ਗਈ ਸੀ ਜੋ ਉਨ੍ਹਾਂ ਅ’ਜ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਆਪਣੇ ਸਿੱਖਾਂ ਨੂੰ ਮੁੱਢ ਤੋਂ ਹੀ ਸੇਵਾ ਅਤੇ ਸਿਮਰਨ ਦੇ ਸਿਧਾਂਤ ਦੀ ਬਖਸ਼ਿਸ਼ ਕੀਤੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ਼ੁਰੂ ਕੀਤੀ ਲੰਗਰ ਦੀ ਪ੍ਰਥਾ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਅ’ਗੇ ਤੋਰਿਆ ਅਤੇ ਫਿਰ ਸ੍ਰੀ ਗੁਰੂ ਅਮਰਦਾਸ ਜੀ ਨੇ ‘ਪਹਿਲਾਂ ਪੰਗਤ ਪਾਛੈ ਸੰਗਤ’ ਦਾ ਆਦੇਸ਼ ਦੇ ਕੇ ਇਸ ਪ੍ਰਥਾ ਨੂੰ ਸੁਰਜੀਤ ਰ’ਖਦਿਆਂ ਊਚੁਨੀਚ ਅਤੇ ਜਾਤੁਪਾਤ ਦੇ ਭਿੰਨ ਭੇਦ ਨੂੰ ਮਿਟਾ ਦਿੱਤਾ ਤੇ ਇਸੇ ਤਰ੍ਹਾਂ ਦੂਸਰੇ ਗੁਰੂ ਸਾਹਿਬਾਨ ਨੇ ਇਸ ਪ੍ਰਥਾ ਨੂੰ ਕਾਇਮ ਰੱਖਿਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਇਸ ਸਿਧਾਂਤ ਤੇ ਪਹਿਰਾ ਦੇਂਦੇ ਹੋਏ ਜਿ’ਥੇ ਕਿਤੇ ਵੀ ਗੁਰਦੁਆਰੇ ਸਾਹਿਬਾਨ ਸਥਿਤ ਹਨ ਉਸ ਅਸਥਾਨ ਤੇ ਹੀ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਲੰਗਰ ਦੌਲਤ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਗੁਰੂ ਕਾ ਲੰਗਰ ਛਕ ਕੇ ਤ੍ਰਿਪਤ ਹੁੰਦੀਆਂ ਹਨ ਤੇ ਸਤਿਗੁਰੂ ਪਾਤਸ਼ਾਹ ਦਾ ਸ਼ੁਕਰਾਨਾ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੂੰ ਲੰਗਰ ਛਕਾਇਆ ਜਾਂਦਾ ਹੈ।
ਉਨ੍ਹਾਂ ਇਸ ਮੌਕੇ ਸੰਤ ਬਾਬਾ ਲਾਭ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ ਦਾ ਧੰਨਵਾਦ ਕਰਦਿਆਂ ਉਨ੍ਹਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਦੇ ਇਲਾਵਾ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਲ’ਖਾ ਸਿੰਘ, ਬਾਬਾ ਸੁਬੇਗ ਸਿੰਘ, ਬਾਬਾ ਹਰਭਜਨ ਸਿੰਘ ਭਲਵਾਨ, ਬਾਬਾ ਸਤਨਾਮ ਸਿੰਘ, ਬਾਬਾ ਵਾਹਿਗੁਰੂ ਸਿੰਘ, ਬਾਬਾ ਮੇਜਰ ਸਿੰਘ, ਸz: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਤੇ ਬਾਬਾ ਹਰੀ ਸਿੰਘ ਈਸਾਪੁਰ ਨੂੰ ਸਨਮਾਨਿਤ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media