ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂਂ ਪਹਿਲਾ ਗੁਰਦੁਆਰਾ ਚੋਣ ਡਾਇਰੈਕਟਰ ਵੱਲੋਂ ਫੋਟੋ ਵਾਲੀ ਨਵੀਂ ਵੋਟਰ ਸੂਚੀ ਬਣਾਉਣ ਦੇ ਕੰਮ ਦੀ ਅੱਜ ਕੀਤੀ ਗਈ ਸ਼ੁਰੂਆਤ ਦਾ ਕਮੇਟੀ ਨੇ ਸਵਾਗਤ ਕੀਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਸਮੂਹ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿੱਚ ਦਿੱਲੀ ਦੀ ਸਿੱਖ ਸੰਗਤ ਨੂੰ ਵੱਧ-ਚੜ੍ਹ ਕੇ ਵੋਟਾਂ ਬਣਾਉਣ ਦੀ ਅਪੀਲ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਡਾ, ਮੀਤ ਪ੍ਰਧਾਨ ਸਤਪਾਲ ਸਿੰਘ ਅਤੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਦੇ ਵੀ ਆਪਣੇ ਵਿਚਾਰ ਰੱਖੇ।
ਜੀ.ਕੇ. ਨੇ ਕਿਹਾ ਕਿ ਸਰਕਾਰਾਂ ਵੱਲੋਂ ਲੋਕਤੰਤਰ ਵਿੱਚ ਸਿਰਾਂ ਦੀ ਗਿਣਤੀ ਨਾਲ ਕੌਮਾਂ ਦੀ ਭਲਾਈ ਦੇ ਕਾਰਜਾਂ ਦੇ ਫੈਸਲੇ ਲਏ ਜਾਂਦੇ ਹਨ। ਇਸ ਕਰਕੇ ਕੌਮ ਦੀ ਪੂਰੀ ਤਾਕਤ ਨੂੰ ਵਿਖਾਉਣ ਵਾਸਤੇ 1 ਜਨਵਰੀ 2017 ਨੂੰ 18 ਸਾਲ ਦੇ ਹੋ ਰਹੇ ਸਿੱਖ ਬੱਚਿਆਂ ਨੂੰ ਆਪਣਾ ਨਾਂ ਵੋਟਰ ਸੂਚੀ ਵਿੱਚ ਦਰਜ਼ ਕਰਾਉਣ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਜੀ.ਕੇ. ਨੇ ਕਿਹਾ ਕਿ ਗੰਭੀਰ ਮਸਲੇ ‘ਤੇ ਕਈ ਵਾਰ ਅਸੀਂ ਚੂਕ ਕਰ ਜਾਂਦੇ ਹਾਂ ਤੇ ਬਾਅਦ ਵਿਚ ਸਰਕਾਰਾਂ ਦੀਆਂ ਗਲਤੀਆਂ ਗਿਣਦੇ ਹਾਂ। ਕਿਸੇ ਪ੍ਰਕਾਰ ਦੀ ਜਾਣਕਾਰੀ ਲਈ ਸਥਾਨਿਕ ਦਿੱਲੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂਆਂ ਤੋਂ ਸੰਗਤ ਨੂੰ ਮਦਦ ਲੈਣ ਦੀ ਵੀ ਜੀ.ਕੇ. ਨੇ ਸਲਾਹ ਦਿੱਤੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media