Saturday, October 3, 2026

ਡਿਪਟੀ ਕਮਿਸ਼ਨਰ ਵੱਲੋਂ ਰਿਟਰਨਿੰਗ ਅਧਿਕਾਰੀਆਂ ਵੱਲੋਂ ਬੂਥ ਕੇਂਦਰਾਂ ਦਾ ਦੌਰਾ

ppn2509201606ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਅੱਜ ਜ਼ਿਲ੍ਹੇ ਵਿਚ ਨਵੀਆਂ ਵੋਟਾਂ ਬਨਾਉਣ ਅਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਸਾਰੇ ਬੀ. ਐਲ. ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ ਨਵੀਆਂ ਵੋਟਾਂ ਬਨਾਉਣ ਅਤੇ ਆਮ ਜਨਤਾ ਪਾਸੋਂ ਵੋਟਰ ਸੂਚੀ ਵਿਚ ਸੁਧਾਈ ਲਈ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਕੰਮ ਕਰਦੇ ਰਹੇ। ਇਹ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਸ੍ਰੀ ਰਾਕੇਸ਼ ਥਾਪਰ ਨੇ ਦੱਸਿਆ ਕਿ ਸਾਰੇ ਬੂਥਾਂ ‘ਤੇ ਕੰਮ ਸ਼ਾਮ ਤੱਕ ਚੱਲਦਾ ਰਿਹਾ ਅਤੇ ਨਵੇਂ ਵੋਟਰ ਉਤਸ਼ਾਹ ਨਾਲ ਵੋਟਾਂ ਬਨਾਉਣ ਆਉਂਦੇ ਰਹੇ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਾਸ਼ਸਨ ਨੇ ਨਵੇਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਹਰੇਕ ਬੂਥ ‘ਤੇ ਨਵੇਂ ਵੋਟਰਾਂ ਕੋਲ ਬੂਟੇ ਵੀ ਲਗਾਏ ਅਤੇ ਵਾਤਾਵਰਣ ਬਚਾਉਣ ਦਾ ਸੱਦਾ ਵੀ ਦਿੱਤਾ। ਉਨਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਹੋਰ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ‘ਤੇ ਚੈਕਿੰਗ ਕਰਦੇ ਰਹੇ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਵਿਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6, ਦਰਜ ਇੰਦਰਾਜ ਕਟਵਾਉਣ ਲਈ ਫਾਰਮ ਨੰਬਰ 7, ਦਰਜ ਇੰਦਰਾਜ ਦਰੁਸਤ ਕਰਵਾਉਣ ਲਈ ਫਾਰਮ ਨੰਬਰ 8 ਅਤੇ ਉਸੇ ਹਲਕੇ ਵਿਚ ਇਕ ਪੋਲਿੰਗ ਸਟੇਸ਼ਨ ਤੋਂ ਦੂਜੇ ਪੋਲਿੰਗ ਸਟੇਸ਼ਨ ਵਿਚ ਵੋਟ ਤਬਦੀਲ ਕਰਵਾਉਣ ਲਈ ਫਾਰਮ ਨੰਬਰ 8 ਏ ਵਰਤਿਆ ਗਿਆ ਅਤੇ ਪ੍ਰਵਾਸੀ ਭਾਰਤੀਆਂ ਦੀਆਂ ਵੋਟਾਂ ਬਣਵਾਉਣ ਲਈ ਫਾਰਮ ਨੰਬਰ 6ਏ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਰਤੋਂ ਕੀਤੀ ਗਈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply