Tuesday, August 11, 2026

ਬੀ. ਐਲ. ਓ ਹੁਣ ਘਰ-ਘਰ ਜਾ ਕੇ ਪ੍ਰਾਪਤ ਕਰਨਗੇ ਦਾਅਵੇ ਤੇ ਇਤਰਾਜ਼ – ਜ਼ਿਲ੍ਹਾ ਚੋਣ ਅਫ਼ਸਰ

Varun Rusam
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿਚ ਨਿਯੁਕਤ ਬੀ. ਐਲ. ਓਜ਼ ਹੁਣ ਮਿਤੀ 7 ਅਕਤੂਬਰ ਤੱਕ ਰੋਜ਼ਾਨਾ ਸ਼ਾਮ 3 ਤੋਂ 5 ਵਜੇ ਤੱਕ ਆਪਣੇ-ਆਪਣੇ ਹਲਕਿਆਂ ਵਿਚ ਘਰ-ਘਰ ਜਾ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਪੋਲਿੰਗ ਸਟੇਸ਼ਨਾਂ ‘ਤੇ ਬੀ ਐਲ ਓਜ਼ ਦੀ ਕੀਤੀ ਗਈ ਚੈਕਿੰਗ ਦੌਰਾਨ ਬੀ. ਐਲ. ਓਜ਼ ਨੇ ਇਹ ਧਿਆਨ ਵਿਚ ਲਿਆਂਦਾ ਸੀ ਕਿ ਰੋਜ਼ਾਨਾ 3 ਤੋਂ 5 ਵਜੇ ਤੱਕ ਪੋਲਿੰਗ ਸਟੇਸ਼ਨਾਂ ‘ਤੇ ਬੈਠਣ ਨਾਲ ਕੋਈ ਵੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਨਹੀਂ ਹੋ ਰਹੇ। ਉਨ੍ਹਾਂ ਸਲਾਹ ਦਿੱਤੀ ਸੀ ਕਿ ਜੇਕਰ ਘਰ-ਘਰ ਜਾ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣ ਤਾਂ ਇਸ ਕੰਮ ਵਿਚ ਪ੍ਰਗਤੀ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਲਾਹ ਨੂੰ ਮੰਨਦਿਆਂ ਇਹ ਆਦੇਸ਼ ਜਾਰੀ ਕੀਤੇ ਗਏ ਹਨ।

 

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply