Saturday, August 8, 2026

ਆਈ. ਟੀ. ਆਈ ਬੇਰੀ ਗੇਟ ਤੇ ਐਸ. ਆਰ ਕਾਲਜ ਵਿੱਚ ਅੱਜ ਲੱਗਣਗੇ ਵੋਟਰ ਰਜਿਸਟ੍ਰੇਸ਼ਨ ਮੇਲੇ

Varun Rusam
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਕਰਵਾਈਆਂ ਜਾ ਰਹੀਆਂ ‘ਸਵੀਪ’ ਗਤੀਵਿਧੀਆਂ ਤਹਿਤ  ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ (ਵੋਟਰ ਰਜਿਸਟ੍ਰੇਸ਼ਨ ਮੇਲੇ) ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਮਿਤੀ 27 ਸਤੰਬਰ 2016 ਨੂੰ ਸਰਕਾਰੀ ਆਈ ਟੀ ਆਈ ਬੇਰੀ ਗੇਟ ਅਤੇ ਐਸ. ਆਰ ਗੌਰਮਿੰਟ ਕਾਲਜ ਫਾਰ ਵਿਮਨ ਅੰਮ੍ਰਿਤਸਰ ਵਿਖੇ ਵੋਟਰ ਰਜਿਸਟ੍ਰੇਸ਼ਨ ਮੇਲੇ ਲੱਗਣਗੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 1-1-2017 ਨੂੰ 18 ਸਾਲ ਦੀ ਹੋ ਜਾਣੀ ਹੈ ਅਤੇ ਜਿਨ੍ਹਾਂ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਹੋਇਆ, ਇਸ ਮੌਕੇ ਉਨ੍ਹਾਂ ਦੇ ਫਾਰਮ ਨੰ: 6 ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਬੰਧਤ ਸੈਕਟਰ ਅਫ਼ਸਰ ਅਤੇ ਬੀ. ਐਲ. ਓਜ਼ ਮੌਜੂਦ ਰਹਿਣਗੇ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply