ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ)-ਇੰਟਰਨੈਟ ਦੇ ਯੁੱਗ ਵਿਚ ਲੋਕਾਂ ਨੂੰ ਖਾਸਕਰ ਨੌਜਵਾਨ ਵਰਗ ਨੂੰ ਚੰਗੀਆਂ ਪੁਸਤਕਾਂ ਪੜ੍ਹਨ ਅਤੇ ਲਾਇਬ੍ਰੇਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਹਿੱਤ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮਨਾਉਂਦੇ ਹੋਏ ਪਹਿਲੀ ਵਾਰ ਅੱਜ ‘ਵਾਕ ਫਾਰ ਬੁੱਕਸ’ ਦਾ ਆਯੋਜਨ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਕੀਤਾ ਗਿਆ। ਇਸ ਵਾਕ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਜ਼ਿਲ੍ਹਾ ਲਾਇਬ੍ਰੇਰੀਅਨ ਡਾ. ਪ੍ਰਭਜੋਤ ਕੌਰ ਸੰਧੂ ਨੇ ਕੀਤਾ। ਇਹ ਵਾਕ ਜ਼ਿਲ੍ਹਾ ਲਾਇਬ੍ਰੇਰੀ ਤੋਂ ਸ਼ੁਰੂ ਹੋ ਕੇ ਕੰਪਨੀ ਬਾਗ ਜਾ ਕੇ ਸਮਾਪਤ ਹੋਈ।
ਇਸ ਮੌਕੇ ਸ. ਤਜਿੰਦਰ ਪਾਲ ਸਿੰਘ ਨੇ ਸਾਰਿਆਂ ਤੋਂ ਪ੍ਰਣ ਕਰਵਾਇਆ ਕਿ ਉਹ ਪੁਸਤਕਾਂ ਨੂੰ ਦੋਸਤ ਬਣਾਉਣਗੇ ਅਤੇ ਵੱਧ ਤੋਂ ਵੱਧ ਪੁਸਤਕਾਂ ਪੜ੍ਹਨਗੇ ਤੇ ਲਾਇਬ੍ਰੇਰੀ ਦੀ ਵਰਤੋਂ ਕਰਨਗੇ। ਇਸ ਮੌਕੇ ਡਾ. ਬਬੀਤਾ, ਵੰਦਨਾ, ਦੀਪਕ ਬੱਬਰ, ਸੀਨੂੰ ਅਰੋੜਾ, ਇੰਦੂ ਅਰੋੜਾ, ਜੇ. ਐਸ ਨਾਗਪਾਲ, ਰਮੇਸ਼ਵਰ ਦੱਤ, ਸਤਿੰਦਰ ਬੀਰ ਸਿੰਘ ਤੋਂ ਇਲਾਵਾ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media