Sunday, February 22, 2026

ਸ਼੍ਰੀ ਗੁਰੁ ਗੋਬਿੰਦ ਜੀ ਮਹਾਰਾਜ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ- ਗਵਰਨਰ ਰਾਮ ਨਾਥ ਕੋਵਿੰਦ

ppn2609201618
ਜਲੰਧਰ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਮਹਾਰਜ ਦੀ ਅਗਲੇ ਸਾਲ 350 ਸ਼ਤਾਬਦੀ  ਸ਼ਾਂਨਦਾਰ ਤਰੀਕੇ ਨਾਲ ਮਨਾਉਣ ਲਈ ਇਕ ਤਿੰਨ ਦਿਨਾਂ ਵਿਸ਼ਵ ਸਿੱਖ ਸੰੰਮੇਲਨ ਬੁਲਾਇਆ ਗਿਆ, ਜਿਸ ਵਿਚ ਵੱਖ ਵੱਖ ਦੇਸ਼ਾਂ ਵਿਚੋਂ ਲਗਭਗ 250 ਪ੍ਰਤੀਨਿਧਾਂ ਨੇ ਭਾਗ ਲਿਆ।ਇਸ ਤਿੰਨ ਦਿਨਾਂ ਸੰਮੇਲਨ ਵਿਚ ਅਗਲੇ ਸਾਲ ਜਨਵਰੀ ਮਹੀਨੇ ਵਿਚ ਆ ਰਹੀ ਸ਼੍ਰੀ ਗੁਰੁ ਗੋਬਿੰਦ ਸਿੰਘ ਮਹਾਰਾਜ ਦੀ 350 ਸਾਲਾ ਜਨਮ ਸ਼ਤਾਬਦੀ ਧੂਮਧਾਮ ਨਾਲ ਅਜਿਹੇ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ। ਜਿਸ ਰਾਹੀਂ ਦੁਨੀਆਂ ਭਰ ਵਿਚ ਗੁਰੂ ਸਾਹਿਬ ਜੀ ਦੀਆਂ ਮਨੁੱਖਤਾ ਪ੍ਰਤੀ ਕੀਤੀਆਂ ਗਈਆਂ ਕੁਰਬਾਨੀਆਂ ਤੇ ਸਿਖਿਆਵਾਂ ਨੂੰ ਪ੍ਰਚਾਰਿਆ ਜਾ ਸਕੇ।ਇਸ ਤਿੰਨ ਦਿਨਾਂ ਸੰਮੇਲਨ ਵਿਚ ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤੀਸ਼ ਕੁਮਾਰ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਤਰ ਪ੍ਰਦੇਸ਼ ਦੇ ਜੇਲ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਵੱਖ ਵੱਖ ਯੂਨੀਵਰਸਟੀਆਂ ਦੇ ਵਾਈਸ ਚਾਂਸਲਰ, ਡਾ. ਰੂਬੀ ਢੱਲਾ ਸਾਬਕਾ ਐਮ.ਪੀ ਕੈਨੇਡਾ ਤੇ ਬਹਾਦਰ ਸਿੰਘ ਚੇਅਰਮੈਨ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਔਰੀਗਨ ਸਟੇਟ ਅਮਰੀਕਾ ਤੇ ਸਤਪਾਲ ਸਿੰਘ ਖਾਲਸਾ ਆਦਿ ਆਗੂ ਸ਼ਾਮਲ ਹੋਏ।ppn2609201619
ਬਿਹਾਰ ਦੇ ਗਵਰਨਰ ਸ਼੍ਰੀ ਰਾਮ ਨਾਥ ਕੋਵਿੰਦ ਨੇ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਆਗੂਆਂ ਨੂੰ ਰਾਜ ਭਵਨ ਵਿਚ ਨਾਸ਼ਤੇ ਲਈ ਬੁਲਾਇਆ, ਜਿਥੇ ਵਫਦ ਨਾਲ ਗੱਲਬਾਤ ਕਰਦਿਆਂ ਗਵਰਨਰ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਜੀ ਮਹਾਰਾਜ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ।ਉਹਨਾਂ ਕਿਹਾ ਕਿ ਵਿਸ਼ਵ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਦੁਨੀਆਂ ਭਰ ਦੇ ਲੋਕਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀਆਂ ਸਿਖਿਆਵਾਂ ਤੇ ਅਮਲ ਕਰਨ ਦੀ ਲੋੜ ਹੈ।ਨਾਪਾ ਵਫਦ ਦੇ ਆਗੂ ਬਹਾਦਰ ਸਿੰਘ ਨੇ ਬਿਹਾਰ ਦੇ ਗਵਰਨਰ ਪਾਸੋਂ ਪੁਰਜੋਰ ਸ਼ਬਦਾਂ ਰਾਹੀਂ ਮੰਗ ਕੀਤੀ ਕਿ ਬੇਸ਼ਕ ਬਿਹਾਰ ਵਿੱਚ ਸਿਖਾਂ ਦੀ ਅਬਾਦੀ ਆਟੇ ਵਿਚ ਲੂਣ ਦੇ ਬਰਾਬਰ ਹੈ, ਪਰ ਫਿਰ ਵੀ ਸਿੱਖਾਂ ਦੀਆਂ ਸਮੱਸਿਆਂਵਾਂ ਤੇ ਮੁਸ਼ਕਲਾਂ ਦੇ ਹੱਲ ਲਈ ਸਿੱਖਾਂ ਨੂੰ ਸਰਕਾਰ ਵਿਚ ਯੋਗ ਪ੍ਰਤੀਨਿਧਤਾ ਦਿੱਤੀ ਜਾਵੇ।ਗਵਰਨਰ ਸ਼੍ਰੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਬਿਹਾਰ ਦੇ ਸਰਬਪੱਖੀ ਵਿਕਾਸ ਵਿਚ ਸਿਖ ਭਾਈਚਾਰੇ ਦਾ ਬਹੁਤ ਵਡਾ ਯੋਗਦਾਨ ਹੈ, ਜਿਸ ਉਪਰ ਮਾਣ ਹੈ।ਇਸ ਮੌਕੇ ਤੇ ਰਾਜ ਭਵਨ ਵਿਚ ਗਵਰਨਰ ਤੇ ਉਹਨਾਂ ਦੀ ਧਰਮ ਪਤਨੀ ਵਲੋਂ ਰਾਜ ਭਵਨ ਵਿਚ ਪ੍ਰਮੁੱਖ ਸ਼ਖਸ਼ੀਅਤਾਂ ਡਾ. ਰੂਬੀ ਢੱਲਾ ਐਮ.ਪੀ, ਬਹਾਦਰ ਸਿੰਘ, ਸਤਪਾਲ ਸਿੰਘ ਖਾਲਸਾ ਤੇ ਗੁਰਜੀਤ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।
ਦੱਸਣਯੋਗ ਹੈ ਕਿ ਗੁਰੂ ਨਗਰੀ ਅੰਮ੍ਰਿਤਸਰ ਤੋਂ ਪ੍ਰਕਾਸ਼ਿਤ ਪੰਜਾਬ ਪੋਸਟ ਅਖਬਾਰ ਦੇ ਮੁੱਖ ਸੰਪਾਦਕ ਜਸਬੀਰ ਸਿੰਘ ਸੱਗੂ ਵੀ ਬਿਹਾਰ ਟੂਰਿਜ਼ਮ ਵਿਭਾਗ ਦੇ ਸੱਦੇ ‘ਤੇ ‘ਅੰਤਰਰਾਸ਼ਟਰੀ ਸਿੱਖ ਕਨਕਲੇਵ’ ਵਿੱਚ ਸ਼ਾਮਲ ਹੋਏ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply