Saturday, August 8, 2026

ਮੁੱਖ ਮੰਤਰੀ ਬਾਦਲ ਦੇ ਪਠਾਨਕੋਟ ਤੇ ਸੁਜਾਨਪੁਰ ਦੇ ਤਿੰਨ ਦਿਨਾਂ ਸੰਗਤ ਦਰਸ਼ਨ ਲਈ ਪ੍ਰਬੰਧ ਮੁਕੰਮਲ – ਡੀ.ਸੀ

Amit Kumar DC PKTਪਠਾਨਕੋਟ 26 ਸਤੰਬਰ (ਪੰਜਾਬ ਪੋਸਟ ਬਿਊਰੋ) –  ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਪਠਾਨਕੋਟ ਅਤੇ ਸੁਜਾਨਪੁਰ ਵਿਖੇ ਕੀਤੇ ਜਾ ਰਹੇ ਤਿੰਨ ਦਿਨਾਂ ਸੰਗਤ ਦਰਸ਼ਨ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਸ੍ਰੀ ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਪਠਾਨਕੋਟ ਵਿਸ਼ੇਸ ਤੋਰ ਤੇ ਸਾਮਲ ਹੋਏ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ 29 ਸਤੰਬਰ ਨੂੰ ਸਵੇਰੇ 8.30 ਵਜੇ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਪਿੰਡ ਫੂਲੜਾ ਵਿਖੇ ਪਹਿਲਾ ਸੰਗਤ ਦਰਸ਼ਨ ਪ੍ਰੋਗਰਾਮ ਕਰਨਗੇ ਅਤੇ ਇਸ ਉਪਰੰਤ ਪਿੰਡ ਦਰਸੋਪੁਰ ਵਿਖੇ, ਆਡੀਟੋਰੀਅਮ ਪਠਾਨਕੋਟ ਵਿਖੇ, ਸੀਤਲ ਪੈਲੇਸ ਪਠਾਨਕੋਟ ਵਿਖੇ ਅਤੇ ਕ੍ਰਿਸਨਾ ਪੈਲੇਸ ਪਠਾਨਕੋਟ ਵਿਖੇ ਚਾਰ ਸੰਗਤ ਦਰਸ਼ਨ ਪ੍ਰੋਗਰਾਮ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ  30 ਸਤੰਬਰ ਨੂੰ ਸਵੇਰੇ 8.30 ਵਜੇ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਬਲਾਕ ਸੰਮਤੀ ਰੈਸਟਹਾਊਸ ਦੁਨੇਰਾ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਕਰਨਗੇ ਅਤੇ ਇਸ ਉਪਰੰਤ  ਬਾਅਦ ਦੁਪਿਹਰ ਹਰਿਆਲ ਚੱਕੀ ਰੈਸਟਹਾਊਸ ਵਿਖੇ ਸੰਗਤ ਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ 1 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਸੁਜਾਨਪੁਰ  ਵਿਖੇ ਡਿਫੈਂਸ ਰੋਡ ਤੇ ਸਥਿਤ ਕੇ-2 ਪੈਲੇਸ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਕਰਨਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ ਵੱਲੋਂ ਕੀਤੇ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ।
ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਨੇ ਇਸ ਮੋਕੇ ਦੱਸਿਆ ਕਿ ਮੁੱਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ ਵੱਲੋਂ ਪਹਿਲਾਂ ਵੀ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ  ਵਿਧਾਨ ਸਭਾ ਹਲਕਿਆਂ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਫੰਡ ਦਿੱਤੇ ਹਨ ਅਤੇ ਹੁਣ ਵੀ ਵਿਧਾਨ ਸਭਾ ਹਲਕਾ ਪਠਾਨਕੋਟ ਅਤੇ ਸੁਜਾਨਪੁਰ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੋਰਾਨ ਮੁੱਖ ਮੰਤਰੀ ਪੰਜਾਬ ਜਿੱਥੇ ਲੋਕਾਂ ਦੀਆਂ ਮੁਸਕਿਲਾਂ ਸੁਣਕੇ ਮੋਕੇ ਤੇ ਹੀ ਨਿਪਟਾਰਾ ਕਰਨਗੇ ਉਥੇ ਵਿਕਾਸ ਕਾਰਜਾਂ ਲਈ ਵੀ ਗ੍ਰਾਂਟਾਂ ਜਾਰੀ ਕਰਨਗੇ।
ਫੋਟੋ ਕੈਪਸਨ-1- ਮੁੱਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਪਠਾਨਕੋਟ ਅਤੇ ਸੁਜਾਨਪੁਰ ਵਿਖੇ ਕੀਤੇ ਜਾ ਰਹੇ ਸੰਗਤ ਦਰਸਨ ਪ੍ਰੋਗਰਾਮਾਂ ਦੇ ਅਗੇਤੇ ਪ੍ਰਬੰਧਾ ਸਬੰਧੀ  ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ,ਉਨ੍ਹਾਂ ਦੇ ਨਾਲ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੀ ਦਿਖਾਈ ਦੇ ਰਹੇ ਹਨ ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply