Saturday, October 10, 2026

ਦੋ ਮਿੰਟ ਦਾ ਮੋਨ ਧਾਰਨ ਕਰ ਕੇ ਸ਼ਹੀਦ ਸੈਨਿਕਾਂ ਨੂੰ ਸਰਧਾਂਜਲੀ ਭੇਂਟ

ਪਠਾਨਕੋਟ 26 ਸਤੰਬਰ (ਪੰਜਾਬ ਪੋਸਟ ਬਿਊਰੋ) –  ਪਿਛਲੇ ਦਿਨੀਂ ਜੰਮੂ ਕਸ਼ਮੀਰ ਵਿੱਚ ਐਲ.ਓ.ਸੀ ਨੇੜੇ ਬਾਰਾਮੂਲਾ ਜਿਲ੍ਹੇ ਦੇ ਉੜੀ ਸੈਕਟਰ ਵਿੱਚ ਹੋਏ ਅੱਤਵਾਦੀ ਹਮਲੇ ਦੋਰਾਨ ਸ਼ਹੀਦ ਹੋਏ ਸੈਨਿਕਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਦੇ ਕੰਪਲੈਕਸ ਵਿਖੇ ਸ਼ੋਕ ਸਭਾ ਆਯੋਜਿਤ ਕੀਤੀ ਗਈ। ਜਿਸ ਵਿੱਚ ਡਿਪਟੀ ਕਮਿਸ਼ਨਰ ਨੇ ਆਪਣੇ ਦਫਤਰ ਤੇ ਸਟਾਫ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਦੋ ਮਿੰਟ ਦਾ ਮੋਨ ਧਾਰਨ ਕਰ ਕੇ ਸ਼ਹੀਦ ਸੈਨਿਕਾਂ ਨੂੰ ਸਰਧਾਂਜਲੀ ਭੇਂਟ ਕੀਤੀ।
ਡਿਪਟੀ ਕਮਿਸ਼ਨਰ ਨੇ ਸ਼ਹੀਦ ਸੈਨਿਕਾਂ ਨੂੰ ਸਰਧਾਂਜਲੀ ਭੇਂਟ ਕਰਦਿਆਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਜੋ ਸਰਹੱਦਾਂ ਤੇ ਰਹਿ ਕੇ ਦੇਸ ਦੀ ਰੱਖਿਆ ਕਰਦੇ ਹੋਏ ਆਪਣੀ ਜਾਨਾਂ ਦੇਸ਼ ਖਾਤਰ ਕੁਰਬਾਨ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਫਰਜ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦਾ ਪੂਰਾ ਮਾਣ ਸਨਮਾਨ ਕਰੀਏ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਈਏ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਅੰਦਰ ਸੈਨਿਕਾਂ ਅਤੇ ਖਾਸ ਤੋਰ ਤੇ ਸਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਨਮਾਣ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply