Sunday, October 11, 2026

ਗੁਰੂ ਸਾਹਿਬ ਦੀ ਬੇਅਦਬੀ ਲਈ ਬਾਦਲ ਸਰਕਾਰ ਜਿੰਮੇਵਾਰ, ਬਾਦਲ ਮੰਤਰੀ ਮੰਡਲ ਦੇਵੇ ਅਸਤੀਫਾ – ਸਰਨਾ

Paramjit Singh Sarnaਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ ਬਿਊਰੋ) –  ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੱਤਰਿਆ ਦੀ ਹੋਈ ਬੇਅਦਬੀ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਘਟਨਾ ਲਈ ਸਿੱਧੇ ਰੂਪ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੋਸ਼ੀ ਠਹਿਰਉਦਿਆਂ ਹੈ ਕਿਹਾ ਕਿ ਜੇਕਰ ਬਾਦਲ ਦੀ ਸੀਨੇ ਵਿੱਚ ਗੁਰੂ ਦਾ ਰਤਾ ਭਰ ਵੀ ਦਰਦ ਹੈ ਤਾਂ ਉਸ ਨੂੰ ਨੈਤਿਕਤਾ ਦੇ ਅਧਾਰ ‘ਤੇਂ ਸਮੁੱਚੇ ਮੰਤਰੀ ਮੰਡਲ ਸਮੇਤ ਅਸਤੀਫਾ ਦੇ ਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਮੁਆਫੀ ਮੰਗਣੀ ਚਾਹੀਦੀ ਹੈ।
ਜਾਰੀ ਬਿਆਨ ਵਿੱਚ ਸਰਨਾ ਨੇ ਕਿਹਾ ਕਿ ਬੁਰਜ ਜਵਾਹਰ ਸਿੰਘਵਾਲਾ ਕਾਂਡ ਤੋ ਲੈ ਕੇ ਹੁਣ ਤੱਕ ਅਣਗਿਣਤ ਵਾਰੀ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਹੋ ਚੁੱਕੀ ਹੈ, ਪਰ ਕਿਸੇ ਵੀ ਕਾਂਡ ਦੀ ਸਹੀ ਢੰਗ ਨਾਲ ਜਾਂਚ ਨਹੀ ਕੀਤੀ ਗਈ। ਉਹਨਾਂ ਕਿਹਾ ਕਿ ਬਰਗਾੜੀ ਕਾਂਡ ਦੀ ਜਾਂਚ ਪੁਲੀਸ ਕੋਲੋ ਕਰਾਏ ਜਾਣ ਦੀ ਬਜਾਏ ਸੀ.ਬੀ.ਆਈ ਨੂੰ ਦਿੱਤੀ ਗਈ ਹੈ ਤਾਂ ਕਿ 2017 ਦੀਆ ਵਿਧਾਨ ਸਭਾ ਦਾ ਸਮਾਂ ਟਪਾਇਆ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਨੂੰਨ ਵਿਵਸਥਾ ਚਰਮ ਸੀਮਾ ‘ਤੇ ਪੁੱਜ ਗਈ ਹੈ ।ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਤਰੇ ਇੱਕ ਨਹਿਰ ਵਿੱਚੋ ਮਿਲਣੇ ਸਾਬਤ ਕਰਦੇ ਹਨ ਕਿ ਗੁਰੂ ਸਾਹਿਬ ਦੀ ਬੇਅਦਬੀ ਹੋਈ ਹੈ।ਉਹਨਾਂ ਕਿਹਾ ਕਿ ਜਿਹੜੇ ਸਰੂਪ ਦੀ ਬੇਅਦਬੀ ਹੋਈ ਹੈ ਉਸ ਦੀ ਭਾਲ ਕੀਤੀ ਜਾਣੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਗ੍ਰਿਫਤਾਰ ਕਰਕੇ ਕਨੂੰਨ ਮੁਤਾਬਕ ਸਜਾ ਦਿੱਤੀ ਜਾਵੇ ਅਤੇ ਭਵਿੱਖ ਵਿੱਚ ਗੁਰੂ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply