
ਬਠਿੰਡਾ, 27 ਮਈ (ਜਸਵਿੰਦਰ ਸਿੰਘ ਜੱਸੀ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਮਹੀਨੇ ਦੇ ਅਖਰੀਲੇ ਸੋਮਵਾਰ ਕੱਪੜਾ ਮਾਰਕਿਟ ਦੇ ਸਮੂਹ ਦੁਕਾਨਦਾਰਾਂ ਅਤੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਮਹੰਤ ਕਾਹਨ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਾਮ 7 ਵਜੇ ਤੋਂ 10 ਵਜੇ ਤੱਕ ਕਰਵਾਇਆ ਗਿਆ। ਇਸ ਮੌਕੇ ਹਜ਼ੂਰੀ ਰਾਗੀ ਤੋਂ ਇਲਾਵਾ ਭਾਈ ਤਰਸੇਮ ਸਿੰਘ ਹਜ਼ੂਰੀ ਰਾਗੀ ਪਿੰਡ ਹਰਰਾਏਪੁਰ(ਬਠਿੰਡਾ) ਅਤੇ ਭਾਈ ਪਰਮਜੀਤ ਸਿੰਘ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਾਲੇ ਨੇ ਕਥਾ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Punjab Post Daily Online Newspaper & Print Media