Wednesday, April 15, 2026

ਖਾਲਸਾ ਕਾਲਜ ਵੂਮੈਨ ਨੇ ‘ਇੰਟਰ ਕਾਲਜ ਕਰਾਸ-ਕੰਟਰੀ’ ਟਰਾਫ਼ੀ ਜਿੱਤੀ

ppn2709201611

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਦੀ ਐਥਲੈਟਿਕਸ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਇੰਟਰ ਕਾਲਜ ਟੂਰਨਾਂਮੈਂਟ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ‘ਇੰਟਰ ਕਾਲਜ ਕਰਾਸ-ਕੰਟਰੀ’ ਟਰਾਫ਼ੀ ਆਪਣੇ ਨਾਂਅ ਕਰ ਲਈ। ਕਾਲਜ ਦੀ ਟੀਮ ਨੇ 24 ਅੰਕ ਹਾਸਲ ਕਰਕੇ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਉਕਤ ਜੇਤੂ ਖਿਡਾਰਣਾਂ ਨਾਲ ਜਿੱਤ ਦੀ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨਪਿੰਦਰ ਕੌਰ, ਰਾਜਬੀਰ ਕੌਰ, ਮਨਦੀਪ ਕੌਰ, ਮਨਜੀਤ ਕੌਰ, ਇੰਦਰਜੀਤ ਕੌਰ ਅਤੇ ਮਨਜਿੰਦਰ ਕੌਰ ਖਿਡਾਰਣਾਂ ਨੇ ਮੁਕਾਬਲੇ ਵਿੱਚ ਆਪਣੀ ਖੇਡ ਦਾ ਜੌਹਰ ਵਿਖਾਉਂਦਿਆਂ ਲਗਾਤਾਰ ਇਸ ਸਾਲ ਦੀ 5ਵੀਂ ਵੱਡੀ ਜਿੱਤ ਹਾਸਲ ਕੀਤੀ ਹੈ। ਡਾ. ਮਾਹਲ ਨੇ ਕਿਹਾ ਕਿ ਮੰਗਲੋਰੇ ਵਿਖੇ ਅਕਤੂਬਰ ਮਹੀਨੇ ਹੋਣ ਜਾ ਰਹੀ ‘ਆਲ ਇੰਡੀਆ ਇੰਟਰਵਰਸਿਟੀ ਚੈਂਪੀਅਨਸ਼ਿਪ’ ਲਈ ਕਾਲਜ ਵਿਦਿਆਰਥਣਾਂ ਨਪਿੰਦਰ ਕੌਰ, ਰਾਜਬੀਰ ਕੌਰ ਅਤੇ ਮਨਦੀਪ ਕੌਰ ਦੀ ਚੋਣ ਕੀਤੀ ਗਈ ਹੈ।ਇਸ ਮੌਕੇ ਪ੍ਰਿੰ: ਡਾ. ਮਾਹਲ ਵਿਦਿਆਰਥਣਾਂ ਦੀ ਆਪਣੇ ਦਫਤਰ ਵਿਖੇ ਹੌਂਸਲਾ ਅਫ਼ਜਾਈ ਕਰਦਿਆਂ ਕਾਲਜ ਦੀ ਖੇਡ ਇੰਚਾਰਜ ਸੁਖਦੀਪ ਕੌਰ, ਕੋਚ ਰਣਕੀਰਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਇਸ ਉਪਲਬੱਧੀ ‘ਤੇ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਹੋਰ ਮੱਲ੍ਹਾਂ ਮਾਰਨ ਲਈ ਉਤਸ਼ਾਹਿਤ ਕੀਤਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply