Sunday, April 26, 2026

ਵਿਦਿਆਰਥਣਾਂ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ -ਵੋਟ ਪਾਉਣ ਤੇ ਬਣਾਉਣ ਦਾ ਦਿੱਤਾ ਸੁਨੇਹਾ

ppn2809201607

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਹਲਕਾ ਮਜੀਠਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕੱਥੂਨੰਗਲ ਤੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿਚ ਸੈਂਕੜੇ ਵਿਦਿਆਰਥਣਾਂ ਨੇ ਹਿੱਸਾ ਲੈ ਕੇ ਵੋਟ ਬਣਾਉਣ ਅਤੇ ਵੋਟ ਪਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਨੋਡਲ ਅਫ਼ਸਰ ‘ਸਵੀਪ’-ਕਮ-ਸੀ. ਡੀ. ਪੀ. ਓ ਮੈਡਮ ਸਨੇਹ ਲਤਾ ਨੇ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਬਹੁਤ ਮਹੱਤਵ ਹੈ ਅਤੇ ਹਰ ਯੋਗ ਵੋਟਰ ਦੀ ਵੋਟ ਬਣਨ ਅਤੇ ਹਰ ਵੋਟਰ ਵਲੋਂ ਵੋਟ ਪਾਉਣ ਨਾਲ ਹੀ ਲੋਕਤੰਤਰ ਮਜ਼ਬੂਤ ਹੋ ਸਕਦਾ ਹੈ। ਇਸ ਲਈ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਆਪਣੀ ਵੋਟ ਦਾ ਇਸਤੇਮਾਲ ਵੀ ਕਰਨਾ ਚਾਹੀਦਾ ਹੈ।ਇਸ ਮੌਕੇ ਕਾਨੂੰਗੋ ਚੋਣਾਂ ਜਗੀਰ ਸਿੰਘ, ਲੇਖਾਕਾਰ ਜਤਿੰਦਰ ਸਿੰਘ ਬੁੱਟਰ, ਸਕੂਲ ਸਟਾਫ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply