ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ)- ਗਿਆਨੀ ਸੋਹਣ ਸਿੰਘ ਸੀਤਲ ਦੀ ਯਾਦ ਤੇ ਗਿਆਨੀ ਪਿਆਰਾ ਸਿੰਘ ਪੰਛੀ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਢਾਡੀ ਦਰਬਾਰ ਸੰਗਤਾਂ ਦੇ ਸਹਿਯੋਗ ਨਾਲ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਦੀ ਚਰਨ ਛੋਹ ਨਾਲ ਵਰੋਸਾਈ ਧਰਤ ਗੁਰਦੁਆਰਾ ਮੰਜੀ ਸਾਹਿਬ, ਸ੍ਰੀ ਤਰਨ ਤਾਰਨ ਸਾਹਿਬ ਵਿਖੇ ਮਿਤੀ 29-30 ਸਤੰਬਰ 2016 ਨੂੰ ਕਰਵਾਇਆ ਜਾ ਰਿਹਾ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗਿਆਨੀ ਸੋਹਣ ਸਿੰਘ ਸੀਤਲ ਤੇ ਗਿਆਨੀ ਪਿਆਰਾ ਸਿੰਘ ਪੰਛੀ ਨੂੰ ਸਮਰਪਿਤ ਮਹਾਨ ਢਾਡੀ ਦਰਬਾਰ 29 ਸਤੰਬਰ ਨੂੰ ਸਵੇਰੇ 10 ਵਜੇ ਆਰੰਭ ਹੋਵੇਗਾ ਜੋ 30 ਸਤੰਬਰ ਨੂੰ ਸ਼ਾਮ 4 ਵਜੇ ਤੀਕ ਚੱਲੇਗਾ।ਸ. ਬੇਦੀ ਨੇ ਕਿਹਾ ਕਿ ਮਹਾਨ ਢਾਡੀ ਦਰਬਾਰ ਸਮੇਂ ਪੰਥਕ ਆਗੂ, ਸੰਤ-ਮਹਾਂਪੁਰਸ਼, ਨਿਹੰਗ ਸਿੰਘਾਂ ਦੇ ਮੁੱਖੀ, ਪੰਥਕ ਵਿਦਵਾਨਾਂ ਤੋਂ ਇਲਾਵਾ ਉੱਘੀਆਂ ਸ਼ਖਸ਼ੀਅਤਾਂ ਸ਼ਿਰਕਤ ਕਰਨਗੀਆਂ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਢਾਡੀ ਦਰਬਾਰ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media