
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀਆਂ ਅ’ਪਰ ਪ੍ਰਾਇਮਰੀ ਅਤੇ ਸਕੈਂਡਰੀ ਵਰਗ ਦੀਆਂ ਟੀਮਾਂ ਨੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ ੫੦ਵੀਂ ਵਰੇਗੰਢ ਸਬੰਧੀ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨਤਾਰਨ ਰੋਡ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸ਼ਬਦ ਗਾਇਨ ਮੁਕਾਬਲੇ ਵਿੱਚ ਭਾਗ ਲੈ ਕੇ ਸ਼ਾਨਦਾਰ ਕਾਰਗੁਜਾਰੀ ਦਾ ਪ੍ਰਦਰਸ਼ਨ ਕਰਦੇ ਹੋਏ ਜਿ’ਤ ਪ੍ਰਾਪਤ ਕੀਤੀ।ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਵਜੋਂ ਰਜਿੰਦਰ ਸਿੰਘ ਮਹਿਤਾ ਐਗਜੈਕਟਿਵ ਮੈਂਬਰ ਐਸ.ਜੀ.ਪੀ.ਸੀ, ਸਤਿੰਦਰਬੀਰ ਸਿੰਘ ਜਿਲ੍ਹਾ ਸਿਖਿਆ ਅਫਸਰ ਤੇ ਹੋਰ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।ਤਹਿਸੀਲ ਮੁਕਾਬਲਿਆਂ ਵਿੱਚ ਜੇਤੂ 24 ਟੀਮਾਂ ਨੇ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਿ’ਸਾ ਲਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਨੇ ਤਿੰਨਾ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਟੀਮਾਂ ਦਾ ਸਕੂਲ ਪਹੁੰਚਣ ਤੇ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ,. ਨਵਪ੍ਰੀਤ ਸਿੰਘ ਸਾਹਨੀ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਇਸ ਸ਼ਾਨਦਾਰ ਸਫਲਤਾ ਲਈ ਜੇਤੂ ਵਿਦਿਆਰਥੀਆਂ ਅਤੇ ਸੰਗੀਤ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ।
Punjab Post Daily Online Newspaper & Print Media