Monday, July 20, 2026

ਅਕਾਲੀ ਭਾਜਪਾ ਸਰਕਾਰ ਲੋਕਾਂ ਨੂੰ ਵਿਕਾਸ ਦੇ ਨਾਮ ਤੇ ਕਰ ਰਹੀ ਗੁੰਮਰਾਹ – ਡੈਨੀ

ppn2809201615

ਜੰਡਿਆਲਾ ਗੁਰੂ, 28 ਸਤੰਬਰ (ਹਰਿੰਦਰ ਪਾਲ ਸਿੰਘ) – ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਕਾਂਗਰਸ ਪਾਰਟੀ ਦੀ ਭਰਵੀਂ ਰੈਲੀ ਹੋਈ। ਜਿਸ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਹੰਸ ਰਾਜ ਹੰਸ ਅਤੇ ਮੁਹੰਮਦ ਖਾਨ ਸ਼ਾਮਿਲ ਹੋਏ।ਇਸ ਮੌਕੇ ਇਕੱਠ ਨੂੰ ਸੰਬੋਧਿਤ ਕਰਦਿਆਂ ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਮੌਜੂਦਾ ਅਕਾਲੀ ਭਾਜਪਾ ਗਠਜੋੜ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੇ ਨਾਮ ਤੇ ਗੁੰਮਰਾਹ ਕਰ ਰਹੀ ਹੈ ।ਉਹਨਾਂ ਆਖਿਆ ਕਿ ਪੰਜਾਬ ਵਿੱਚ ਪ੍ਰਾਪਰਟੀ ਟੈਕਸ ਇਸ ਕਦਰ ਵਧਾ ਦਿੱਤਾ ਗਿਆ ਕਿ ਪੰਜਾਬ ਪ੍ਰਾਪਰਟੀ ਡੀਲਰ ਦਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ।ਇਸੇ ਤਰਾਂ ਹੋਰ ਵੀ ਕਈ ਪ੍ਰਕਾਰ ਦੇ ਅਜਿਹੇ ਟੈਕਸ ਲਗਾਏ ਗਏ ਹਨ ਜੋ ਆਮ ਗਰੀਬ ਜਨਤਾ ਦਾ ਕਚੁਮਰ ਕੱਢ ਰਹੇ ਹਨ।ਪੰਜਾਬ ਦੀ ਜਨਤਾ ਇਸ ਦਾ ਜਵਾਬ 2017 ਦੇ ਵਿਧਾਨਸਭਾ ਚੋਣਾਂ ਵਿੱਚ ਦੇਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੈਪਟਨ ਦੀ ਸਰਕਾਰ ਲਿਆਉਣ ਲਈ ਕਾਂਗਰਸ ਪਾਰਟੀ ਦਾ ਸਾਥ ਦੇਣ।ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੁੰਡਾਲਾ, ਸੁਰਿੰਦਰ ਸਿੰਘ ਰੰਧਾਵਾ, ਹਰਮਿੰਦਰ ਸਿੰਘ ਗਿੱਲ ਆਸ਼ੂ ਵਿਨਾਇਕ, ਰਿੰਪੂ ਜੈਨ, ਗੁਲਸ਼ਨ ਜੈਨ, ਰਾਜਦੀਪ ਸੈਣੀ, ਹੈਪੀ ਇਨਵਰਟਰਾ ਵਾਲਾ, ਸਰਬਜੀਤ ਜੰਜੂਆ ਤੇ ਹੋਰ ਸੈਂਕੜੇ ਕਾਂਗਰਸੀ ਵਰਕਰ ਹਾਜਿਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply