ਬਠਿੰਡਾ, 29 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਸਥਾਨਕ ਗੁਰੂ ਨਾਨਕ ਪੁਰਾ ਮੁਹੱਲਾ ਵਿਖੇ ਸਥਿੱਤ ਸਹੀਦ ਜਰਨੈਲ ਸਿੰਘ ਯਾਦਗਾਰੀ ਚੌਕ ਵਿਖੇ ਸਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮੋਮਬੱਤੀਅਂਾਂ ਜਲਾ ਕੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮੁਹੱਲੇ ਦੇ ਨੌਜਵਾਨਾਂ ਨੇ ਪਹੁੰਚ ਕੇ ਇਨਕਲਾਬ ਜਿੰਦਾਬਾਦ ਦੇ ਨਾਅਰੇ ਲਾਏ ਅਤੇ ਸਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਪ੍ਰਣ ਲਿਆ। ਇਸ ਮੌਕੇ ਜਗਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਨੌਜਵਾਨ ਸਹੀਦ ਭਗਤ ਸਿੰਘ ਦੀ ਸੋਚ ਤੇ ਚੱਲਦੇ ਹੋਏ ਨਸਿਆਂ ਤੋਂ ਬਚ ਕੇ ਸਮਾਜ ਨੂੰ ਨਸਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਉਨ੍ਹਾਂ ਵਲੋਂ ਸਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਖੁਸੀ ਵਿੱਚ ਹਾਜਰ ਲੋਕਾਂ ਦਾ ਲੱਡੂਂ ਵੰਡ ਕੇ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਜਗਜੀਤ ਸਿੰਘ, ਗੁਰਦੇਵ ਸਿੰਘ, ਪ੍ਰੀਤਮ ਸਿੰਘ, ਭੁਪਿੰਦਰ ਬਾਂਸਲ, ਮਹਿੰਦਰ ਸਿੰਘ, ਗੁਰਦੇਵ ਸਿੰਘ, ਹਰਨਾਮ ਸਿੰਘ, ਬਾਬਾ ਗੁਰਦੇਵ ਸਿੰਘ, ਹਰਨੇਕ ਸਿੰਘ ਪੰਮੀ, ਸੁਖਵਿੰਦਰ ਸਿੰਘ, ਬਿੱਲਾ ਸਿੰਘ, ਅਵਤਾਰ ਸਿੰਘ ਟੋਨੀ, ਬਲਦੇਵ ਸਿੰਘ, ਪ੍ਰਤਾਪ ਸਿੰਘ, ਤਰਲੋਕ ਸਿੰਘ, ਮਿਸਤਰੀ ਗੁਰਦਾਸ ਸਿੰਘ, ਜਸਦੇਵ ਸਿੰਘ ਤੋਂ ਇਲਾਵਾ ਮੁਹੱਲੇ ਦੇ ਮੋਹਤਵਰ ਅਤੇ ਨੌਜਵਾਨ ਹਾਜਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media