Thursday, October 8, 2026

ਟੈਕਨੀਕਲ ਸਰਵਿਸਿਜ ਯੂਨੀਅਨ ਨੇ ਸਸਪੈਂਡ ਕੀਤੇ ਕਰਮਚਾਰੀਆਂ ਦੀ ਬਹਾਲੀ ਨੂੰ ਲੈ ਕੇ ਰੋਸ ਰੈਲੀ ਕੀਤੀ

U
U

ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) – ਟੈਕਨੀਕਲ ਸਰਵਿਸਿਜ ਯੂਨੀਅਨ ਪੰਜਾਬ ਦੇ ਸੱਦੇ ਤੇ ਸ਼ਹਿਰੀ ਸਬ ਡਵਿਜ਼ਨ ਫਾਜ਼ਿਲਕਾ, ਸਰ ਅਰਬਨ ਸਬ ਡਵਿਜ਼ਨ ਵੱਲੋਂ ਸਾਂਝੇ ਰੂਪ ਨਾਲ ਅੱਜ ਸਥਾਨਕ ਦਫ਼ਤਰ ਵਿਚ ਰੋਸ ਰੈਲੀ ਕੀਤੀ ਗਈ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਪੂਰਨ ਚੰਦ ਪ੍ਰਧਾਨ ਸ਼ਹਿਰੀ ਸਬਡਵਿਜ਼ਨ ਫਾਜ਼ਿਲਕਾ, ਸਕੱਤਰ ਸਤਨਾਮ ਸਿੰਘ, ਸਬ ਅਰਬਨ ਸਬ ਡਵਿਜ਼ਨ ਦੇ ਪ੍ਰਧਾਨ ਕੁਲਬੀਰ ਸਿੰਘ, ਸਕੱਤਰ ਕੇਸ਼ਵ ਰਾਮ, ਸਹਾਇਕ ਸਕੱਤਰ ਜਗਸੀਰ ਸਿੰਘ, ਮੰਡਲ ਪ੍ਰਧਾਨ ਵਸਾਵਾ ਰਾਮ ਕੰਬੋਜ ਨੇ ਪਾਵਰਕਾਮ ਦੀ ਮੈਨਜ਼ਮੈਂਟ ਦੀ ਸ਼ਹਿ ਤੇ ਬਾਰਡਰ ਜੋਨ ਅਮ੍ਰਿਤਸਰ ਦੀ ਮੈਨੇਜਮੈਂਟ ਵਲੋਂ ਜਗਤਾਰ ਸਿੰਘ ਉਪਲ ਜਨਰਲ ਸਕੱਤਰ ਟੈਕਨੀਕਲ ਸਰਵਿਸਿਜ ਯੂਨੀਅਨ ਪੰਜਾਬ, ਦੀਪਕ ਸ਼ਰਮਾ ਸਰਕਲ ਪ੍ਰਧਾਨ ਟੈਕਨੀਕਲ ਸਰਵਿਸਿਜ ਯੂਨੀਅਨ, ਜਸਵੰਤ ਸਿੰਘ ਸਕਰਲ ਪ੍ਰਧਾਨ ਟੈਕਨੀਕਲ ਸਰਵਿਸਿਜ ਯੂਨੀਅਨ ਤਰਨਤਾਰਨ ਨੂੰ ਸਸਪੈਂਡ ਕਰਨ ਦੀ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।
ਉਨ੍ਹਾਂ ਪਾਵਰਕਾਮ ਦੀ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਸਸਪੈਂਡ ਕੀਤੇ ਉਕਤ ਕਰਮਚਾਰੀਆਂ ਨੂੰ ਜਲਦੀ ਬਹਾਲ ਕੀਤਾ ਜਾਵੇ ਅਤੇ ਜੁਆਇੰਟ ਫੋਰਮ ਪੰਜਾਬ ਵੱਲੋਂ ਦਿੱਤੇ ਗਏ ਮੰਗ ਪੱਤਰ ਤੇ ਜੁਆਇੰਟ ਫੋਰਮ ਪੰਜਾਬ ਨੂੰ ਮੀਟਿੰਗ ਦੇ ਕੇ ਮੰਗਾਂ ਦਾ ਹੱਲ ਕੀਤਾ ਜਾਵੇ।ਯੂਨੀਅਨ ਅਹੁੱਦੇਦਾਰਾਂ ਨੇ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਟੈਕਨੀਕਲ ਸਰਵਿਸਿਜ ਯੂਨੀਅਨ ਪੰਜਾਬ/ਜੁਆਇੰਟ ਫੋਰਮ ਪੰਜਾਬ ਦੇ ਸੱਦੇ ਤੇ ਜੋ ਵੀ ਸੰਘਰਸ਼ ਦਾ ਪ੍ਰੋਗਰਾਮ ਦਿੱਤਾ ਜਾਵੇਗਾ ਉਸ ਨੂੰ ਲਾਗੂ ਕੀਤਾ ਜਾਵੇਗਾ।ਇਸ ਮੌਕੇ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply