
ਅੰਮ੍ਰਿਤਸਰ, 30 ਸਤੰਬਰ (ਗੁਰਪ੍ਰੀਤ ਸਿੰਘ) – ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਸੰਤੋਖ ਸਿੰਘ ਰੰਧਾਵਾ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਹਰਜਾਪ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਡਾ. ਰੂਪ ਸਿੰਘ ਤੇ ਮਨਜੀਤ ਸਿੰਘ ਸਕੱਤਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸੰਤੋਖ ਸਿੰਘ ਵਧੀਕ ਸਕੱਤਰ 32 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋ ਗਏ ਹਨ।ਉਨ੍ਹਾਂ ਕਿਹਾ ਕਿ ਸੰਤੋਖ ਸਿੰਘ ਨੇ ਜਿਥੇ ਸ਼ੋ੍ਰਮਣੀ ਕਮੇਟੀ ਵੱਲੋਂ ਮਿਲੀ ਹਰ ਸੇਵਾ ਨੂੰ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਇਆ, ਉਥੇ ਉਹ ਕੁਸ਼ਲ ਪ੍ਰਬੰਧਕ ਰਹੇ।ਸੰਤੋਖ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਤਸਵੀਰ, ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਸੰਤੋਖ ਸਿੰਘ ਨੇ ਕਿਹਾ ਕਿ ਮੈਂ ਆਪਣੇ ਤੋਂ ਸੀਨੀਅਰ ਪ੍ਰਬੰਧਕਾਂ ਤੋਂ ਬਹੁਤ ਕੁੱਝ ਸਿੱਖਿਆ ਹੈ।ਉਨਾਂ੍ਹ ਨੇ ਪ੍ਰਬੰਧਕਾਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਸਕੱਤਰਾਂ ਤੇ ਕਰਮਚਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਸਮੇਂ-ਸਮੇਂ ਉਨਾਂ ਨੂੰ ਸਹਿਯੋਗ ਦਿੱਤਾ।
ਇਸ ਮੌਕੇ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਰਣਜੀਤ ਸਿੰਘ, ਕੇਵਲ ਸਿੰਘ, ਬਿਜੈ ਸਿੰਘ ਤੇ ਪ੍ਰਤਾਪ ਸਿੰਘ ਵਧੀਕ ਸਕੱਤਰ, ਸੁਲੱਖਣ ਸਿੰਘ ਮੈਨੇਜਰ ਸੱਚਖੰਡ ਹਰਿਮੰਦਰ ਸਾਹਿਬ, ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਹਰਜੀਤ ਸਿੰਘ ਲਾਲੂਘੁੰਮਣ, ਬਲਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ, ਸਤਬੀਰ ਸਿੰਘ ਸਾਬਕਾ ਸਕੱਤਰ, ਲਖਵਿੰਦਰ ਸਿੰਘ ਰੰਧਾਵਾ ਵਧੀਕ ਮੈਨੇਜਰ, ਬਲਵਿੰਦਰ ਸਿੰਘ ਖੈਰਾਬਾਦ, ਨਿਰਮੈਲ ਸਿੰਘ, ਸੁਖਰਾਜ ਸਿੰਘ, ਗੁਰਿੰਦਰ ਸਿੰਘ ਠਰੂ ਤੇ ਮਨਜੀਤ ਸਿੰਘ ਇੰਚਾਰਜ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media