Thursday, March 26, 2026

ਇੰਦਰਮੋਹਨ ਨੂੰ 6 ਸਾਲ ਲਈ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸ਼ਤ

parminder pal singh 2
ਨਵੀਂ ਦਿੱਲੀ, 30 ਸਤੰਬਰ (ਪੰਜਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵਿੱਚੋਂ ਇੰਦਰਮੋਹਨ ਸਿੰਘ ਨੂੰ 6 ਸਾਲ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸ਼ਤ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇੰਦਰਮੋਹਨ ਸਿੰਘ ਦੀ ਪਾਰਟੀ ਵਿਰੋਧੀ ਲੋਕਾਂ ਨਾਲ ਵੱਧਦੀ ਸਾਂਝ ਨੂੰ ਵੇਖਦੇ ਹੋਏ ਇਸ ਗੱਲ ਦਾ ਫੈਸਲਾ ਲਿਆ ਹੈ।ਇਸ ਗੱਲ ਦੀ ਜਾਣਕਾਰੀ ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਦਿੱਤੀ ਹੈ।ਉਨ੍ਹਾਂ ਕਿਹਾ ਕਿ ਦਲ ਵਿਚ ਰਹਿ ਕੇ ਪਾਰਟੀ ਦੀ ਜੜ੍ਹਾਂ ਪੁੱਟਣ ਵਾਲਿਆਂ ਨੂੰ ਪਾਰਟੀ ਤੋਂ ਬਾਹਰ ਕੱਢ ਕੇ ਪ੍ਰਧਾਨ ਸਾਹਿਬ ਨੇ ਪਾਰਟੀ ਕੈਡਰ ਨੂੰ ਅਨੁਸ਼ਾਸ਼ਨ ਦੇ ਦਾਇਰੇ ਵਿੱਚ ਰੱਖਣ ਦਾ ਫ਼ਰਜ ਨਿਭਾਇਆ ਹੈ। ਭਵਿੱਖ ਵਿੱਚ ਵੀ ਅਜਿਹੀ ਕਾਰਵਾਈ ਕਰਨ ਵਾਲਿਆਂ ਨੂੰ ਦਲ ਵਿਚ ਕਿਸੇ ਕੀਮਤ ‘ਤੇ ਰਹਿਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply