Friday, July 5, 2024

ਡਿਪਟੀ ਕਮਿਸ਼ਨਰ ਨੇ ਦੂਸਰੇ ਦਿਨ ਸੁਣੀਆਂ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ

ppn0110201606ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ)-ਸਰਹੱਦ ‘ਤੇ ਬਣੇ ਹਲਾਤਾਂ ਦੇ ਮੱਦੇਨਜ਼ਰ ਸਰਹੱਦੀ ਪੱਟੀ ਵਿਚ ਰਹਿਣ ਵਾਲੇ ਲੋਕਾਂ ਨੂੰ ਘਰ ਛੱਡਣ ਕਾਰਨ ਆ ਰਹੀਆਂ ਮੁਸ਼ਿਕਲਾਂ ਦੇ ਹੱਲ ਲਈ ਭਾਵੇਂ ਪ੍ਰਸ਼ਾਸਨ ਨੇ ਰਾਹਤ ਕੈਂਪਾਂ ਦੇ ਰੂਪ ਵਿਚ ਬਦਲਵੇਂ ਪ੍ਰਬੰਧ ਕਰ ਲਏ ਹਨ, ਪਰ ਫਿਰ ਵੀ ਕਈ ਤਰਾਂ ਦੀਆਂ ਮੁਸ਼ਿਕਲਾਂ ਇਸ ਆਰਜ਼ੀ ਤਬਦੀਲੀ ਕਾਰਨ ਪੈਦਾ ਹੋ ਰਹੀਆਂ ਹਨ। ਇੰਨਾਂ ਮੁਸ਼ਿਕਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਟੀਮਾਂ ਗਠਿਤ ਕਰਕੇ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਡਿਪਟੀ ਕਮਿਸ਼ਨਰ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਅੱਜ ਲਗਤਾਰ ਦੂਸਰੇ ਦਿਨ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਿਕਲਾਂ ਸੁਣਨ ਅਤੇ ਉਨਾਂ ਦਾ ਹੱਲ ਕਰਨ ਲਈ ਸਰਹੱਦੀ ਪੱਟੀ ਵਿਚ ਪਹੁੰਚੇ। ਸ੍ਰੀ ਰੂਜਮ ਨੇ ਅੱਜ ਸਰਹੱਦੀ ਪੱਟੀ ਦੇ ਪਿੰਡ ਭਰੋਪਾਲ ਅਤੇ ਦਾਉਕੇ ਖੇਤਰ ਦਾ ਦੌਰਾ ਕੀਤਾ ਅਤੇ ਸੰਨ ਸਾਹਿਬ ਤੇ ਭਕਨਾ ਵਿਖੇ ਲਗਾਏ ਗਏ ਰਾਹਤ ਕੈਂਪਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ ਤੇ ਹੋਰ ਅਧਿਕਾਰੀ ਵੀ ਉਨਾਂ ਨਾਲ ਸਨ।
ਉਨਾਂ ਇਸ ਮੌਕੇ ਰਾਹਤ ਕੈਂਪਾਂ ਦਾ ਦੌਰਾ ਕੀਤਾ ਅਤੇ ਉਥੇ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੰਨਾਂ ਲੋਕਾਂ ਦੇ ਰਾਹਤ ਕਾਰਜਾਂ ਵਿਚ ਕਿਸੇ ਤਰਾਂ ਦੀ ਕਮੀ ਨਾ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਹਰੇਕ ਤਰਾਂ ਦੀ ਸਹੂਲਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਡੇ ਜ਼ਿਲ੍ਹੇ ਵਿਚ 15 ਕੈਂਪ ਕਾਇਮ ਕਰ ਦਿੱਤੇ ਗਏ ਹਨ ਅਤੇ ਲੋੜ ਅਨੁਸਾਰ ਹੋਰ ਕੈਂਪ ਵੀ ਕਾਇਮ ਕਰਨ ਦੇ ਆਦੇਸ਼ ਹਨ। ਉਨਾਂ ਭਰੋਸਾ ਦਿੱਤਾ ਕਿ ਜਿਹੜੇ ਵੀ ਲੋਕ ਇੱਥੇ ਆਉਣਗੇ ਉਨਾਂ ਨੂੰ ਹਰ ਤਰਾਂ ਦੀ ਸਹੂਲਤ ਦਿੱਤੀ ਜਾਵੇਗੀ। ਹਰੇਕ ਕੈਂਪ ਵਿਚ ਉਸਦੀ ਸਮਰੱਥਾ ਅਨੁਸਾਰ ਵਿਅਕਤੀ ਰੱਖੇ ਜਾਣਗੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply