ਅੰਮ੍ਰਿਤਸਰ, 1 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾੁਨਿਰਦੇਸ਼ਾਂ ਹੇਠ ਪੰਜਾਬ ਵਿੱਚ ਪਾਕਿਸਤਾਨ ਨਾਲ ਲਗਦੇ ਸਰਹੱਦੀ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖ ਰੇਖ ਕਰ ਰਹੇ ਅੰਤ੍ਰਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਤੇ ਸਕਤਰ ਮਨਜੀਤ ਸਿੰਘ ਨੇ ਡੇਹਰਾ ਬਾਬਾ ਨਾਨਕ ਅਤੇ ਪਠਾਨਕੋਟ ਬਾਰਡਰ ਦੇ ਹੈਡ ਕੁਆਟਰ ਜੋ ਗੁਰਦੁਆਰਾ ਬਾਰਠ ਸਾਹਿਬ ਵਿਖੇ ਬਣਾਇਆ ਗਿਆ ਹੈ ਓਥੇ ਜਾ ਕੇ ਕੈਂਪ ਵਿੱਚ ਰਹਿ ਰਹੇ ਲੋਕਾਂ ਦਾ ਹਾਲ ਚਾਲ ਪੁੱਛਿਆ ਤੇ ਪ੍ਰਬੰਧਾਂ ਦਾ ਜਾਇਜਾ ਲਿਆ।
ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਵੱਲੋਂ ਹਵਾਲਾ ਦੇਂਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਕੋਈ ੮੦੦ ਦੇ ਕਰੀਬ ਸ਼ਰਨਾਰਥੀ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਨਾਲ ਸz: ਸੁੱਚਾ ਸਿੰਘ ਲੰਗਾਹ ਮੈਂਬਰ ਸ਼ੋ੍ਰਮਣੀ ਕਮੇਟੀ, ਵਿਧਾਇਕ ਸ੍ਰੀ ਦੇਸ ਰਾਜ ਧੁੱਗਾ ਤੇ ਬੀਬੀ ਸੀਮਾ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਰਹਿ ਰਹੇ ਸ਼ਰਨਾਰਥੀਆਂ ਲਈ ਰਿਹਾਇਸ਼ ਦੇ ਨਾਲੁਨਾਲ ਲੰਗਰ, ਡਾਕਟਰੀ ਸਹੂਲਤਾਂ , ਬੱਚਿਆਂ ਲਈ ਦੁੱਧ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਚਾਰਕਾਂ ਦੀਆਂ ਡਿਊਟੀਆਂ ਸਰਹੱਦੀ ਖੇਤਰਾਂ ਦੇ ਗੁਰਦੁਆਰਾ ਸਾਹਿਬਾਨ ਦਾ ਦੌਰਾ ਕਰਨ ਲਈ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਚਾਰਕ ਗੁਰਦੁਆਰਾ ਪ੍ਰਬੰਧਕਾਂ ਨਾਲ ਗੱਲਬਾਤ ਕਰਕੇ ਜਿਨ੍ਹਾਂ ਗੁਰਦੁਆਰਾ ਸਾਹਿਬਾਨ ਵਿਖੇ ਇਕ ਤੋਂ ਵੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹਨ ਉਹ ਨਜਦੀਕ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਵੱਡੇ ਗੁਰਦੁਆਰਾ ਸਾਹਿਬ ਵਿਚ ਮਰਯਾਦਾ ਅਨੁੰਸਾਰ ਸੁਸ਼ੋਭਿਤ ਕਰਨ ਲਈ ਬੇਨਤੀ ਕਰਨਗੇ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media