Tuesday, March 31, 2026

ਜਿਲ੍ਹਾ ਪ੍ਰਸ਼ਾਸਨ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਯਾਦ ਕੀਤਾ

ppn0210201604
ਅੰਮ੍ਰਿਤਸਰ, 2 ਅਕਤੂਬਰ  (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਫ਼ਸਰਾਂ ਤੇ ਮੁਲਾਜ਼ਮਾਂ ਨੇ ਅੱਜ ਸਥਾਨਕ ਬੱਚਤ ਭਵਨ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਐਸ ਪੀ ਆਂਗਰਾ ਦੀ ਅਗਵਾਈ ਹੇਠ ਭਰਵੀਂ ਇੱਕਤਰਤਾ ਕਰਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਨੂੰ ਜੈ ਜਵਾਨ-ਜੈ ਕਿਸਾਨ ਦਾ ਨਾਅਰਾ ਦੇਣ ਵਾਲੇ  ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ।ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਹਨਾਂ ਸ਼ਖ਼ਸੀਅਤਾਂ ਵੱਲੋਂ ਦਰਸਾਏ ਰਾਹ ‘ਤੇ ਚੱਲਣ ਦਾ ਅਹਿਦ ਲੈਂਦਿਆਂ ਪ੍ਰਣ ਕੀਤਾ ਕਿ ਉਹ ਅਹਿੰਸਾ ਅਤੇ ਸੱਚ ‘ਤੇ ਪਹਿਰਾ ਦੇਣਗੇ।
ਸ੍ਰੀ ਆਂਗਰਾ ਨੇ ਕਿਹਾ ਕਿ ਦੋਵਾਂ ਮਹਾਨ ਸ਼ਖ਼ਸੀਅਤਾਂ ਦੀ ਵਿਚਾਰਧਾਰਾ, ਸਿਧਾਂਤ ਅਤੇ ਜ਼ਿੰਦਗੀ ਵਿੱਚ ਘਾਲੀ ਲਾਮਿਸਾਲ ਘਾਲਣਾ ਦੇਸ਼ ਵਾਸੀਆਂ ਲਈ  ਰਹਿੰਦੇ ਸਮੇ ਤੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ। ਉਨਾਂ ਹਾਜ਼ਰੀਨ ਨੂੰ ਅਹਿਦ ਦਿਵਾਇਆ ਕਿ ਉਹ ਆਪੋ-ਆਪਣੀਆਂ ਡਿਊਟੀਆਂ ਨੂੰ ਪੂਰੀ ਲਗਨ, ਨੇਕ ਨੀਤੀ ਅਤੇ ਮੁਕੰਮਲ ਸਮਰਪਿਤ ਭਾਵਨਾ ਨਾਲ ਨਿਭਾਉਣ। ਉਹਨਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਉਣਾ ਮਹਾਨ ਸ਼ਖ਼ਸੀਅਤਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਇਸ ਤਰ੍ਹਾਂ ਲੋਕ ਸੇਵਾ ਅਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਕੇ ਅਸੀ ਦੇਸ਼ ਦੀਆਂ ਮਹਾਨ ਸ਼ਖ਼ਸੀਅਤਾਂ ਵੱਲੋਂ ਸੋਚੇ ਨਿੱਗਰ ਸਮਾਜ ਅਤੇ ਦੇਸ਼ ਦੀ ਸਥਾਪਨਾ ਕੀਤੀ ਜਾਂ ਸਕਦੀ ਹੈ।
ਉਨਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ  ਵੱਲੋਂ ਆਜਾਦੀ ਸੰਗਰਾਮ ਵਿੱਚ ਪੂਰੀ ਸਰਗਰਮੀ ਨਾਲ ਨਿਤਰਨ ਤੋ ਇਲਾਵਾ ਵੱਖ-ਵੱਖ ਸਮੇ ਤੇ ਚੁੱਕੇ ਅਸਰਦਾਰ ਕਦਮਾਂ ਤੋਂ ਇਲਾਵਾ ਸ੍ਰੀ ਸ਼ਾਸਤਰੀ ਜੀ ਦੇ ਜੀਵਨ ਨਾਲ ਸੰਬੰਧਤ ਪਹਿਲੂ ਵੀ ਹਾਜ਼ਰੀਨ ਨਾਲ ਸਾਂਝੇ ਕੀਤੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਰੋਹਿਤ ਗੁਪਤਾ ਤੋਂ ਇਲਾਵਾ  ਅਧਿਕਾਰੀਆਂ/ਕਰਮਚਾਰੀਆਂ ਨੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply